ਪੰਜਾਬ ਦੀਆਂ ਜੜ੍ਹਾਂ ਨਾਲ ਜੁੜੀ ਹੋਈ ਪਾਰਟੀ ਹੈ ਅਕਾਲੀ ਦਲ : ਬਲਜੀਤ ਭੁੱਟਾ
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਜੜਾਂ ਨਾਲ ਜੁੜੀ ਹੋਈ ਪਾਰਟੀ: ਬਲਜੀਤ ਸਿੰਘ ਭੁੱਟਾ
Publish Date: Mon, 16 Feb 2026 05:23 PM (IST)
Updated Date: Mon, 16 Feb 2026 05:24 PM (IST)

ਫ਼ੋਟੋ ਫ਼ਾਈਲ: 1 ਬਹਿਲੋਲਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਕਰਦੇ ਹੋਏ ਸਮਰਥਕ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਪਿੰਡ ਬਹਿਲੋਲਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਜੜ੍ਹਾਂ ਨਾਲ ਜੁੜੀ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਆਗੂਆਂ ਨੇ ਸੂਬੇ ਦੀ ਭਲਾਈ ਲਈ ਲੰਬੀਆਂ ਜੇਲ੍ਹਾਂ ਕੱਟੀਆਂ ਤੇ ਕਈ ਮੋਰਚਿਆਂ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਸ਼ਾਸਨ ਦੌਰਾਨ ਕਿਸਾਨਾਂ, ਮੁਲਾਜ਼ਮਾਂ ਤੇ ਆਮ ਵਰਗ ਦੇ ਲੋਕਾਂ ਲਈ ਅਨੇਕਾਂ ਲੋਕ-ਹਿਤੈਸ਼ੀ ਯੋਜਨਾਵਾਂ ਸ਼ੁਰੂ ਕੀਤੀਆਂ, ਜਿਨ੍ਹਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਭੁੱਟਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰ ਹੁਣ ਤੋਂ ਹੀ ਮੈਦਾਨ ਵਿਚ ਉਤਰਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਵਿਚ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਮੁੜ ਸਥਾਪਿਤ ਕਰ ਸਕਦੀ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਸਮਾਗਮ ਵਿਚ ਦਵਿੰਦਰ ਸਿੰਘ (ਸਾਬਕਾ ਚੇਅਰਮੈਨ), ਸੁਖਦੀਪ ਸਿੰਘ ਬਹਿਲੋਲਪੁਰ, ਮਨਪ੍ਰੀਤ ਸਿੰਘ ਸ਼ਾਹਪੁਰ, ਗੁਰਭੇਜ ਸਿੰਘ (ਸਾਬਕਾ ਸਰਪੰਚ), ਜਗਦੀਸ਼ ਸਿੰਘ (ਸਾਬਕਾ ਸਰਪੰਚ), ਜਸਵੰਤ ਸਿੰਘ, ਓਮ ਪ੍ਰਕਾਸ਼, ਬਲਦੇਵ ਸਿੰਘ, ਸੁੱਚਾ ਸਿੰਘ, ਸੁਖਬੀਰ ਸਿੰਘ, ਸਤਪਾਲ ਸਿੰਘ, ਬਾਵਾ ਸਿੰਘ, ਨੈਬ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ ਸੰਤ, ਹਰਵਿੰਦਰ ਸਿੰਘ, ਰਣਧੀਰ ਸਿੰਘ ਛਲੇੜੀ ਖ਼ੁਰਦ, ਜਤਿੰਦਰ ਸਿੰਘ ਜੋਗਾ ਰਿਉਣਾ ਪੋਲਾ ਸਮੇਤ ਕਈ ਪਾਰਟੀ ਵਰਕਰ ਮੌਜੂਦ ਸਨ।