ਪਿੰਡ ਬਧੌਛੀ ਖ਼ੁਰਦ ਵਸਨੀਕਾਂ ਨੇ ਭੁੱਟਾ ਦਾ ਕੀਤਾ ਸਨਮਾਨ
ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ: ਭੁੱਟਾ
Publish Date: Mon, 30 Mar 2026 05:32 PM (IST)
Updated Date: Mon, 30 Mar 2026 05:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਤੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਅਕਾਲੀ ਦਲ ਹੀ ਲੋਕਾਂ ਦੇ ਹਿੱਤਾਂ ਦਾ ਰਾਖਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਧੌਛੀ ਖ਼ੁਰਦ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜਗਤਾਰ ਸਿੰਘ ਤਾਰਾ ਬਧੌਛੀ ਖ਼ੁਰਦ ਨੂੰ ਜ਼ਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦੀ ਹੱਦ ਹੋ ਚੁੱਕੀ ਹੈ ਅਤੇ ਸੂਬੇ ਦੇ ਲੋਕ ਇਸ ਦੀਆਂ ਰੋਜ਼ਾਨਾ ਦੀਆਂ ਗੱਪਾਂ ਤੋਂ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਰਚੇ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਚਾਰ ਸਾਲ ਕਿਸ ਤਰ੍ਹਾਂ ਲੰਘਾਏ ਹਨ ਇਹ ਲੋਕ ਹੀ ਜਾਣਦੇ ਹਨ ਜਿਸ ਤੋਂ ਤੰਗ ਹੋ ਕੇ ਲੋਕਾਂ ਨੇ ਪੱਕਾ ਮਨ ਬਣਾ ਲਿਆ ਹੈ ਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਬਲਜੀਤ ਸਿੰਘ ਭੁੱਟਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ ਬਧੌਛੀ ਕਲਾਂ, ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਵੀ ਸੀ ਵਿੰਗ ਹਲਕਾ ਸ਼੍ਰੀ ਫਤਿਹਗੜ ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਧੌਛੀ ਜਗਦੇਵ ਸਿੰਘ ਬਧੌਛੀ ਕਲਾਂ ਸਾਬਕਾ ਸਰਪੰਚ, ਬਲਜੀਤ ਸਿੰਘ ਸਾਬਕਾ ਪੰਚ ਪ੍ਰਧਾਨ ਵਾਲਮੀਕ ਸਮਾਜ, ਬਲਦੇਵ ਸਿੰਘ ਸਾਬਕਾ ਮੈਂਬਰ, ਗੁਰਮੇਲ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਰੰਗੀ, ਬਾਬਾ ਅਮਰਜੀਤ ਸਿੰਘ, ਜਰਨੈਲ ਸਿੰਘ, ਪਰਮਵੀਰ ਸਿੰਘ, ਰਣਜੀਤ ਸਿੰਘ ਹਰਪ੍ਰੀਤ ਸਿੰਘ ਹੈਪੀ, ਰਾਣਾ ਸਿੰਘ ਪੰਚ, ਮਨਦੀਪ ਸਿੰਘ, ਜਸਵੀਰ ਸਿੰਘ ਜੱਸੀ ਆਦਿ ਮੌਜੂਦ ਸਨ।