- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ‘ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਅਮਲੋਹ ਵਿੱਚ ਡੋਰ-ਟੂ-ਡੋਰ ਮੁਹਿੰਮ ਜਾਰੀ

ਪੰਜਾਬੀ ਜਾਗਰਣ ਰਿਪੋਰਟਰ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ‘ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਲਗਾਤਾਰ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅਕਾਲੀ ਆਗੂਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਫਾਰਮ ਭਰਵਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਦੇ ਸੁਝਾਅ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਆਵਾਜ਼ ਨੂੰ ਲਾਠੀਚਾਰਜ ਰਾਹੀਂ ਦਬਾਉਣ ਦੀਆਂ ਘਟਨਾਵਾਂ ਦੀ ਅਕਾਲੀ ਦਲ ਦੀ ਅਮਲੋਹ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਜਾਣਨਾ ਹੈ। ਇਸ ਮੌਕੇ ਕੰਵਲਜੀਤ ਸਿੰਘ ਗਿੱਲ, ਕਰਮਜੀਤ ਸਿੰਘ ਭਗੜਾਣਾ, ਡਾ ਅਰੁਜਨ ਸਿੰਘ, ਰਾਕੇਸ਼ ਕੁਮਾਰ ਸ਼ਾਹੀ, ਗੁਰਦੀਪ ਸਿੰਘ ਬੱਬੀ, ਨਵਰਿੰਦਰ ਸਿੰਘ ਸੋਨੂੰ, ਰੇਸ਼ਮ ਸਿੰਘ ਵਿਰਕ, ਕਰਮਜੀਤ ਸਿੰਘ ਮਿੱਠੂ, ਗੁਰਮੀਤ ਕੌਰ ਵਿਰਕ, ਸੁਰਿੰਦਰ ਸਿੰਘ ਜੇਈ, ਗੁਰਮੇਲ ਸਿੰਘ, ਬਿੱਟਾ ਪਟਵਾਰੀ, ਕਾਲਾ ਗੋਸਲ, ਗੁਰਪ੍ਰੀਤ ਸਿੰਘ ਗੁਰੀ, ਪਰਮਜੀਤ ਕੌਰ, ਬਲਤੇਜ ਸਿੰਘ ਅਮਲੋਹ, ਕਰਮਜੀਤ ਸਿੰਘ ਕਾਨੂੰਗੋ, ਮਨਜੀਤ ਸਿੰਘ ਕੈਂਥ, ਮੋਹਣ ਸਿੰਘ ਧਰਮਗੜ੍ਹ ਅਤੇ ਕਾਲਾ ਸਿੰਘ ਆਦਿ ਮੌਜੂਦ ਸਨ।