- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਮਲੋਹ ’ਚ ਸ਼੍ਰੋਮਣੀ ਅਕਾਲੀ ਦਲ ਨੇ ਵਿੱਢੀ ਤਿਆਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਹਲਕਾ ਅਮਲੋਹ ਤੋਂ ਅਕਾਲੀ ਦਲ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਹੱਕ ’ਚ ਵਰਕਰਾਂ, ਆਗੂਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕੇ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ’ਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਹਲਕੇ ਦੇ ਹਰ ਪਿੰਡ, ਵਾਰਡ ਅਤੇ ਘਰ ਤੱਕ ਪਹੁੰਚ ਕਰਕੇ ਲੋਕਾਂ ਦਾ ਸਮਰਥਨ ਹਾਸਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ’ਚ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਜਥੇਦਾਰ ਹਰਿੰਦਰ ਸਿੰਘ ਦੀਵਾ, ਕੁਲਵਿੰਦਰ ਸਿੰਘ ਕਾਲਾ ਲਾਡਪੁਰ, ਸੂਬਾ ਜਥੇਬੰਧਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ, ਐਸਓਆਈ ਦੇ ਸੂਬਾ ਮੀਤ ਪ੍ਰਧਾਨ ਗੁਰਕੀਰਤ ਸਿੰਘ ਪਨਾਗ, ਸੂਬਾ ਜਥੇਬੰਧਕ ਸਕੱਤਰ ਭਗਵੰਤ ਸਿੰਘ ਗੱਗੀ, ਸੂਬਾ ਜਥੇਬੰਧਕ ਸਕੱਤਰ ਰੇਸ਼ਮ ਸਿੰਘ ਵਿਰਕ, ਗੁਰਦੀਪ ਸਿੰਘ ਬੱਬੀ, ਮਨਪ੍ਰੀਤ ਸਿੰਘ ਮਾਜਰੀ, ਇਕਬਾਲ ਸਿੰਘ ਮਾਂਗਟ, ਪ੍ਰਭਜੋਤ ਸਿੰਘ ਗਿੱਲ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਵੱਡੀ ਗਿਣਤੀ ’ਚ ਨੌਜਵਾਨ ਮੌਜੂਦ ਸਨ।