- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਅਮਲੋਹ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ : ਅਕਾਲੀ ਆਗੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਘਰ-ਘਰ ਪਹੁੰਚ ਕੀਤੀ ਜਾ ਰਹੀ ਹੈ। ਇਸੇ ਤਹਿਤ ਸ਼ਹਿਰ ਅਮਲੋਹ ਦੀ ਟੀਮ ਨੇ ‘ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਅਧੀਨ ਵਾਰਡ ਨੰਬਰ 8 ਅਤੇ 9 ’ਚ ਡੋਰ-ਟੂ-ਡੋਰ ਪ੍ਰਚਾਰ ਕੀਤਾ। ਇਸ ਦੌਰਾਨ ਲੋਕਾਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਚੋਣ ਮੈਨੀਫੈਸਟੋ ਲਈ ਸੁਝਾਅ ਫਾਰਮ ਵੀ ਭਰੇ ਗਏ। ਮੁਹਿੰਮ ਦੌਰਾਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ’ਚ ਨਸ਼ਿਆਂ ਦੀ ਸਮੱਸਿਆ ਬਾਰੇ ਲੋਕਾਂ ਨਾਲ ਚਰਚਾ ਕਰਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਸੋਚ-ਸਮਝ ਕੇ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਬਲਵੰਤ ਸਿੰਘ ਮਾਨ ਨੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ ਤੇ ਸਮੁੱਚੀ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰਜੁਨ ਸਿੰਘ, ਯੂਥ ਆਗੂ ਰੇਸ਼ਮ ਸਿੰਘ ਵਿਰਕ, ਪਰਮਿੰਦਰ ਸਿੰਘ ਨੀਟਾ ਸੰਧੂ, ਬਿੱਟਾ ਪਟਵਾਰੀ, ਕਰਮਜੀਤ ਸਿੰਘ ਕਾਨੂੰਗੋ, ਮਨਜੀਤ ਸਿੰਘ ਕੈਂਥ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ, ਜਥੇਦਾਰ ਬਲਵੰਤ ਸਿੰਘ ਮਾਨ, ਪ੍ਰਧਾਨ ਗੁਰਦੀਪ ਸਿੰਘ ਬੱਬੀ, ਮੋਹਣ ਸਿੰਘ ਧਰਮਗੜ੍ਹ, ਜਥੇਦਾਰ ਅਵਤਾਰ ਸਿੰਘ ਅਮਲੋਹ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਜੇਈ, ਕਰਮਜੀਤ ਸਿੰਘ ਮਿੱਠੂ, ਗੁਰਪ੍ਰੀਤ ਸਿੰਘ ਗੁਰੀ, ਰੌਕੀ ਭੱਟ, ਜਥੇਦਾਰ ਸੱਜਣ ਸਿੰਘ, ਵਾਰਡ ਪ੍ਰਧਾਨ ਪ੍ਰਗਟ ਸਿੰਘ, ਯੂਥ ਆਗੂ ਕਰਮਜੋਤ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਮੇਲ ਸਿੰਘ ਅਮਲੋਹ ਸਮੇਤ ਵਾਰਡ ਵਾਸੀ ਮੌਜੂਦ ਸਨ।