ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ : ਰਾਜੂ ਖੰਨਾ ਮੰਡੀ ਗੋਬਿੰਦਗੜ੍ਹ ’ਚ ਅਕਾਲੀ ਦਲ ਦੀ ਮਜ਼ਬੂਤੀ ਲਈ ਲੀਡਰਸ਼ਿਪ ਵੱਲੋਂ ਘਰ-ਘਰ ਪਹੁੰਚ : ਰਾਜੂ ਖੰਨਾ
Publish Date: Sat, 14 Nov 2026 05:01 PM (IST)
Updated Date: Sat, 14 Nov 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਫਾਰਮ ਭਰੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਪਿਛਲੇ ਲੰਮੇ ਸਮੇਂ ਤੋਂ ਵਿਕਾਸ ਪੱਖੋਂ ਪਛੜਿਆ ਹੋਇਆ ਹੈ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕੇ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਮੰਡੀ ਗੋਬਿੰਦਗੜ੍ਹ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ’ਚ ਨਸ਼ਿਆਂ ਦੀ ਸਮੱਸਿਆ ਅਤੇ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਉਦਯੋਗਪਤੀ ਕੇਕੇ ਜਿੰਦਲ, ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਖਾਲਸਾ, ਭਿੰਦਰ ਸਿੰਘ ਮੰਡੀ, ਸੀਨੀਅਰ ਮੀਤ ਪ੍ਰਧਾਨ ਸੱਤਪਾਲ ਸਿੰਘ ਸੱਤਾ, ਜਥੇਦਾਰ ਸੋਮਨਾਥ ਅਜਨਾਲੀ, ਰੌਸ਼ਨ ਸਿੰਘ ਮੰਡੀ, ਬਹਾਦਰ ਸਿੰਘ ਹੈਬਤਪੁਰ, ਗੁਰਜੀਤ ਸਿੰਘ ਕੋਟਲਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਅਮਰਜੀਤ ਸਿੰਘ ਭੰਗੂ, ਸਿਮਰਨਜੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਪ੍ਰਿੰਸ ਛੱਤਵਾਲ, ਗੁਰਪ੍ਰੀਤ ਸਿੰਘ ਨੋਨੀ, ਗੁਰਸਾਹਿਬ ਸਿੰਘ ਭਾਂਬਰੀ, ਚਰਨਜੀਤ ਚੰਨਾ, ਡਾ. ਬਲਵੀਰ ਸਿੰਘ ਡਡਹੇੜੀ, ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਮੌਜੂਦ ਸਨ।