ਵੋਟਰ ਸੂਚੀਆਂ ’ਚ ਤਰੁਟੀਆਂ ਸਬੰਧੀ ਅਕਾਲੀ ਦਲ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ
ਵੋਟਰ ਸੂਚੀਆਂ ਵਿਚ ਤਰੁਟੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਐਸਡੀਐਮ ਨੂੰ ਮੰਗ ਪੱਤਰ
Publish Date: Fri, 24 Apr 2026 04:37 PM (IST)
Updated Date: Fri, 24 Apr 2026 04:40 PM (IST)
ਗਰਗ, ਪੰਜਾਬੀ ਜਾਗਰਣ, ਅਮਲੋਹ : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ ਆ ਰਹੀਆਂ ਚੋਣਾਂ ’ਚ ਪ੍ਰਸ਼ਾਸਨ ਵੱਲੋਂ ਭੇਜੀਆਂ ਨਵੀਆਂ ਵੋਟਰ ਸੂਚੀਆਂ ਵਿਚ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਤਰੁੱਟੀਆਂ ਨੂੰ ਲੈ ਕੇ ਅਕਾਲੀ ਦਲ ਦਾ ਇਕ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਐੱਸਡੀਐੱਮ ਅਮਲੋਹ ਚਰਨਜੋਤ ਸਿੰਘ ਵਾਲੀਆਂ ਨੂੰ ਮਿਲਿਆ ਤੇ ਵੱਖ-ਵੱਖ ਵਾਰਡਾਂ ਦੇ ਇਤਰਾਜ਼ ਦਾਖ਼ਲ ਕੀਤ ਗਏ। ਐੱਸਡੀਐੱਮ ਨੇ ਵਫ਼ਦ ਵੱਲੋਂ ਵੋਟਰ ਸੂਚੀਆਂ ਵਿਚ ਦੱਸੀਆਂ ਤਰੁੱਟੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਹਰ ਸਮੱਸਿਆ ਦੂਰ ਕਰਨ ਦਾ ਭਰੋਸਾ ਦਿੱਤਾ।