ਦੁਕਾਨਦਾਰ ਦੀ ਕੀਤੀ ਕੁੱਟਮਾਰ, ਕੇਸ ਦਰਜ
ਦੁਕਾਨਦਾਰ ਦੀ ਕੀਤੀ ਕੁੱਟਮਾਰ, ਕੇਸ ਦਰਜ
Publish Date: Thu, 26 Mar 2026 05:52 PM (IST)
Updated Date: Thu, 26 Mar 2026 05:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਪੁਲਿਸ ਨੇ ਕੁੱਟਮਾਰ ਦੇ ਦੋਸ਼ ਹੇਠ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਉਪਰੋਕਤ ਕਾਰਵਾਈ ਰੁਪਿੰਦਰ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਸਰਹਿੰਦ ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਮੁੱਦਈ ਨੇ ਪੁਲਿਸ ਨੂੰ ਦੱਸਿਆ ਤੇ ਉਹ ਕਰਿਆਨੇ ਦੀ ਦੁਕਾਨ ਕਰਦਾ ਹੈ। ਉਸ ਨੇ ਦੋਸ਼ ਲਾਇਆ ਕਿ ਉਸਦੇ ਮੁਨੀਮ ਸੰਜੀਵ ਪੁਰੀ, ਬੱਬੂ ਪੁਰੀ, ਸਾਹਿਲ ਪੁਰੀ, ਅਨਿਲ ਕੁਮਾਰ ਤੇ ਦੋ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਪੁਲਿਸ ਨੇ ਮੁੱਦਈ ਦੇ ਬਿਆਨ ਤੇ ਮੈਡੀਕਲ ਰਿਪੋਰਟ ਦੇ ਅਧਾਰ ’ਤੇ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।