v> ਪੱਤਰ ਪ੍ਰੇਰਕ, ਫ਼ਤਹਿਗੜ੍ਹ ਸਾਹਿਬ : ਪੁਲਿਸ ਨੇ ਭੈਣ ਨਾਲ ਜਬਰ ਜਨਾਹ ਕਰਨ ਵਾਲੇ ਸਕੇ ਭਰਾ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੂਲੇਪੁਰ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਕਰੀਬ ਇਕ ਸਾਲ ਤੋਂ ਆਪਣੀ 15 ਸਾਲਾ ਭੈਣ ਨਾਲ ਜਬਰ ਜਨਾਹ ਕਰਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਭੈਣ ਆਪਣੀ ਮਾਂ ਨਾਲ ਦਿਵਾਲੀ ਸਮੇਂ ਬਿਹਾਰ ਗਈ ਹੋਈ ਸੀ ਜੋ 11 ਮਈ ਨੂੰ ਵਾਪਸ ਆਈ ਸੀ ਤਾਂ ਮੁਲਜ਼ਮ ਨੇ ਫਿਰ ਉਸ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਭੈਣ ਨੇ ਆਸ਼ਾ ਵਰਕਰ ਨੂੰ ਨਾਲ ਲੈ ਕੇ ਥਾਣਾ ਮੂਲੇਪੁੁਰ ਵਿਖੇ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਬੱਸ ਅੱਡਾ ਰੁੜਕੀ ਤੋਂ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Ravneet Kaur