
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ 'ਤੇ ਸਲੋਗਨ ਲੇਖਣ ਮੁਕਾਬਲੇ ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਬਾਇਓ ਟੈਕਨਾਲੋਜੀ ਵਿਭਾਗ ਦੀ ਬਾਇਓ ਟੈਕਨਾਲੋਜੀ ਸੁਸਾਇਟੀ ਵੱਲੋਂ ਐਂਟੀ-ਰੈਗਿੰਗ ਸਬੰਧੀ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੈਗਿੰਗ ਵਿਰੋਧੀ ਮੁਹਿੰਮ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਸੁਰੱਖਿਅਤ ਕੈਂਪਸ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸੀ। ਵਰਣਨਯੋਗ ਹੈ ਕਿ ਇਸ ਮੁਕਾਬਲੇ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 13 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਰਣਨਯੋਗ ਹੈ ਕਿ ਇਸ ਮੁਕਾਬਲੇ ਵਿਚ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਪੁਨੀਤ ਕੌਰ, ਗ੍ਰੇਸਪ੍ਰੀਤ ਕੌਰ ਤੇ ਗੁਰਲੀਨ ਕੌਰ ਦੀ ਟੀਮ ਨੇ ਪਹਿਲਾ ਸਥਾਨ, ਰਮਨਦੀਪ ਕੌਰ ਅਤੇ ਖੁਸ਼ਦੀਪ ਕੌਰ ਦੀ ਟੀਮ ਨੇ ਨੇ ਦੂਸਰਾ ਸਥਾਨ ਜਦਕਿ ਸਿਮਰਨ ਕੌਰ ਅਤੇ ਹਰਸ਼ਿਤਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਜਸਮੀਤ ਕੌਰ ਅਤੇ ਗੁਰਪ੍ਰੀਤ ਕੌਰ ਦੀ ਟੀਮ ਨੇ ਕੰਸੋਲੇਸ਼ਨ ਪੁਰਸਕਾਰ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਿਹਤਮੰਦ ਵਿਦਿਅਕ ਵਾਤਾਵਰਣ ਵਿੱਚ ਰੈਗਿੰਗ ਦੀ ਕੋਈ ਜਗ੍ਹਾ ਨਹੀਂ ਹੈ ਅਤੇ ਜਾਗਰੂਕਤਾ ਰੋਕਥਾਮ ਦਾ ਪਹਿਲਾ ਸਫ਼ਲ ਕਦਮ ਹੁੰਦਾ ਹੈ। ਬਾਇਓ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਇੱਕ-ਦੂਜੇ ਪ੍ਰਤੀ ਸਤਿਕਾਰ, ਦਇਆ ਭਾਵਨਾ ਅਤੇ ਸਨਮਾਨ ਦੀ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਵਿੱਚ ਪੇਸ਼ ਕੀਤੇ ਸਲੋਗਨਾਂ ਦਾ ਮੁਲਾਂਕਣ ਡਾ. ਕੁਲਦੀਪ ਕੌਰ ਅਤੇ ਡਾ. ਰਾਜਨੀਸ਼ ਠਾਕੁਰ ਵੱਲੋਂ ਕੀਤਾ ਗਿਆ। ਇਹ ਸਮਾਗਮ ਵਿਭਾਗ ਦੇ ਡਾ. ਮੋਨਿਕਾ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋ. ਹਰਮਨਜੋਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।