ਸਮਾਜ ਸੇਵੀ ਵਿਅਕਤੀਆਂ ਨੇ ਜ਼ਿਲ੍ਹਾ ਹਸਪਤਾਲ ਨੂੰ ਪੱਖੇ ਕੀਤੇ ਭੇਟ
ਸਮਾਜ ਸੇਵੀ ਵਿਅਕਤੀਆਂ ਨੇ ਜ਼ਿਲ੍ਹਾ ਹਸਪਤਾਲ ਨੂੰ ਪੱਖੇ ਭੇਂਟ ਕੀਤੇ
Publish Date: Fri, 13 Mar 2026 05:28 PM (IST)
Updated Date: Fri, 13 Mar 2026 05:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਮਾਜ ਸੇਵੀ ਬਲਜਿੰਦਰ ਸਿੰਘ ਰਿਟਾਇਰਡ ਏਐੱਸਆਈ ਤੇ ਸਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਸਰਹਿੰਦ, ਅਮਰ ਸਿੰਘ ਐੱਨਆਰਆਈ ਕੈਨੇਡਾ ਅਤੇ ਜਸਵਿੰਦਰ ਸਿੰਘ ਠੇਕੇਦਾਰ ਵੱਲੋਂ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਮਰੀਜ਼ਾਂ ਦੀ ਸਹੂਲਤ ਲਈ 4 ਵਾਲ ਫੈਨ ਤੇ 6 ਸੀਲਿੰਗ ਫੈਨ ਭੇਟ ਕੀਤੇ ਗਏ। ਇਸ ਤਰ੍ਹਾਂ ਕੁੱਲ 10 ਪੱਖੇ ਦਾਨ ਵਜੋਂ ਦਿੱਤੇ ਗਏ। ਇਹ ਪੱਖੇ ਸਿਵਲ ਸਰਜਨ ਡਾਕਟਰ ਅਰਵਿੰਦ ਪਾਲ ਸਿੰਘ ਤੇ ਸਹਾਇਕ ਸਿਵਲ ਸਰਜਨ ਡਾਕਟਰ ਕੰਵਲਦੀਪ ਸਿੰਘ ਦੀ ਮੌਜੂਦਗੀ ’ਚ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ ਨੂੰ ਸਪੁਰਦ ਕੀਤੇ ਗਏ। ਬਲਜਿੰਦਰ ਸਿੰਘ ਨੇ ਕਿਹਾ ਕਿ ਸਮਾਜ ਸੇਵਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ ਜਿਸ ਨਾਲ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਅਤੇ ਉਹ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖਣਗੇ। ਸਿਵਲ ਸਰਜਨ ਡਾਕਟਰ ਅਰਵਿੰਦ ਪਾਲ ਸਿੰਘ ਨੇ ਦਾਨ ਨੂੰ ਸਲਾਘਾਯੋਗ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਇਹ ਦਾਨ ਗਰਮੀ ਦੇ ਮੌਸਮ ਵਿੱਚ ਮਰੀਜ਼ਾਂ ਲਈ ਵਧੇਰੇ ਸਹੂਲਤ ਪ੍ਰਦਾਨ ਕਰੇਗਾ। ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਮਾਨਵਤਾ ਦੀ ਸੇਵਾ ਲਈ ਪ੍ਰੇਰਨਾ ਸਰੋਤ ਬਣੇਗਾ। ਇਸ ਮੌਕੇ ਸੁਪਰਡੈਂਟ ਜਗਦੀਪ ਸਿੰਘ ਮਾਨ, ਚੀਫ ਫਾਰਮੇਸੀ ਅਫ਼ਸਰ ਸੰਦੀਪ ਸਿੰਘ, ਫਾਰਮੇਸੀ ਅਫ਼ਸਰ ਜਗਜੀਤ ਸਿੰਘ, ਫਾਸਿਲਿਟੀ ਮੈਨੇਜਰ ਕੁਲਵਿੰਦਰ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ ਆਦਿ ਮੌਜੂਦ ਸਨ।