- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਰਪੋਰੇਟ ਸਿਖਲਾਈ ਪ੍ਰੋਗਰਾਮ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵੱਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਐਮਬੀਏ ਭਾਗ ਦੂਸਰਾ ਦੇ ਵਿਦਿਆਰਥੀਆਂ ਲਈ 640 ਘੰਟਿਆਂ ਦੇ ਵਿਸ਼ੇਸ਼ ਕਾਰਪੋਰੇਟ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹ ਟ੍ਰੇਨਿੰਗ ਪ੍ਰੋਗਰਾਮ ਐਚਡੀਐਫਸੀ ਬੈਂਕ ਦੇ ਪਰਿਵਰਤਨ ਸੀਐਸਆਰ ਪ੍ਰੋਜੈਕਟ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਲਈ ਕੁੱਲ 32 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਉਦਯੋਗਿਕ ਗਿਆਨ, ਪ੍ਰਬੰਧਕੀ ਹੁਨਰ ਅਤੇ ਕਾਰਪੋਰੇਟ ਖੇਤਰ ਦਾ ਵਿਹਾਰਕ ਤਜਰਬਾ ਪ੍ਰਦਾਨ ਕੀਤਾ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੇ ਪ੍ਰਬੰਧਕੀ ਅਤੇ ਸੰਚਾਰ ਹੁਨਰਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਯੋਗ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਕਿਹਾ ਕਿ ਕਾਰਪੋਰੇਟ ਸਿਖਲਾਈ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਧਾਉਣ ਅਤੇ ਉਨ੍ਹਾਂ ਨੂੰ ਪੇਸ਼ੇਵਰ ਜ਼ਿੰਮੇਵਾਰੀਆਂ ਲਈ ਤਿਆਰ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ।