ਜਰੂਰੀ) ਕਾਲਜ ’ਚ ਵਿੱਤੀ ਸਾਖਰਤਾ ਬਾਰੇ ਕਰਵਾਇਆ ਵਿਸ਼ੇਸ਼ ਲੈਕਚਰ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਵਿੱਤੀ ਸਾਖਰਤਾ ਬਾਰੇ ਵਿਸ਼ੇਸ਼ ਲੈਕਚਰ ਦਾ ਆਯੋਜਨ
Publish Date: Sun, 15 Mar 2026 05:46 PM (IST)
Updated Date: Sun, 15 Mar 2026 05:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਦੀ ਸੀਐੱਸਆਰ ਕਮੇਟੀ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਲਈ ਵਿੱਤੀ ਸਾਖਰਤਾ ਬਾਰੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਲੈਕਚਰ ਵਿਦਿਆਰਥੀਆਂ ਅਤੇ ਸਟਾਫ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਇਆ, ਜਿਸ ਰਾਹੀਂ ਉਨ੍ਹਾਂ ਨੂੰ ਵਿੱਤੀ ਯੋਜਨਾ ਬਣਾਉਣ ਅਤੇ ਸੁਰੱਖਿਅਤ ਨਿਵੇਸ਼ ਦੇ ਵੱਖ ਵੱਖ ਪਹਿਲੂਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਸੀਐਸਆਰ ਕਮੇਟੀ ਵੱਲੋਂ ਕੀਤੀ ਗਈ ਇਸ ਪਹਿਲ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵਿੱਤੀ ਸਾਖਰਤਾ ਵਿਅਕਤੀਆਂ ਨੂੰ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਵਿੱਤੀ ਫੈਸਲੇ ਲੈਣ ਵਿਚ ਮਦਦ ਕਰਦੀ ਹੈ। ਇਸ ਮੌਕੇ ਡਾ. ਬੀਐਸ. ਭੁੱਲਰ, ਡਾ. ਜੀਐਸ ਬਰਾੜ, ਡਾ. ਜਸਲੀਨ ਕਥੂਰੀਆ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। ਪ੍ਰੋਗਰਾਮ ਦਾ ਸੰਯੋਜਨ ਡਾ. ਬਲਰਾਜ ਸਿੰਘ, ਐਸੋਸੀਏਟ ਡੀਨ (ਐਡਮਿਸ਼ਨਜ਼) ਅਤੇ ਕਨਵੀਨਰ, ਸੀਐਸਆਰ ਕਮੇਟੀ ਵੱਲੋਂ ਕੀਤਾ ਗਿਆ।