- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਲਡ ਯੂਨੀਵਰਸਿਟੀ ਵਿਖੇ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ’ਚ ਡਿਪਟੀ ਸਕੱਤਰ ਗ੍ਰਹਿ ਵਿਭਾਗ ਹਰਿਆਣਾ ਗਗਨਦੀਪ ਸਿੰਘ ਨੇ ਵਿਦਵਾਨ ਵਕਤਾ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਕੀਤੀ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਭਾਸ਼ਣ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਗਗਨਦੀਪ ਸਿੰਘ ਨੇ ਕਿਹਾ ਕਿ ਅੰਗਰੇਜ਼ਾਂ ਨੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਸਿੱਖ ਕ੍ਰਾਂਤੀ ਨੂੰ ਤਬਾਹ ਕਰਨ ਲਈ ਵੱਖ-ਵੱਖ ਧਾਰਨਾਵਾਂ ਬਣਾਈਆਂ। ਪ੍ਰਧਾਨਗੀ ਭਾਸ਼ਣ ’ਚ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਸੰਵਾਦ ਦੇ ਸਿਧਾਂਤ ਨੂੰ ਬਰਕਰਾਰ ਰੱਖਣ ਤੇ ਇਤਿਹਾਸਕ ਤੱਥਾਂ ’ਤੇ ਸੰਵਾਦ ਦੀ ਲੋੜ ਉਜਾਗਰ ਕੀਤੀ। ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਗੁਰਬਾਣੀ ਦੇ ਸੰਕਲਪ ਤੋਂ ਬਿਨਾਂ ਹਲੇਮੀ ਰਾਜ ਦੀ ਨੀਂਹ ਨਹੀਂ ਰੱਖੀ ਜਾ ਸਕਦੀ। ਡਾ. ਹਰਦੇਵ ਸਿੰਘ ਨੇ ਗਗਨਦੀਪ ਸਿੰਘ ਦੇ ਕੰਮ ਨੂੰ ਅਕਾਦਮਿਕ ਖੋਜ ’ਚ ਤਬਦੀਲ ਕਰਨ ਦੀ ਲੋੜ ’ਤੇ ਗੱਲ ਕੀਤੀ। ਅੰਤ ’ਚ ਡਾ. ਹਰਪ੍ਰੀਤ ਕੌਰ ਨੇ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਡਾ. ਚਰਨਜੀਤ ਕੌਰ ਨੇ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।