
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਗੁਜਰੀ ਕਾਲਜ ਵਿਖੇ ਰਾਸ਼ਟਰੀ ਪੁਲਾੜ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਫ਼ਿਜ਼ਿਕਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ‘ਰਾਸ਼ਟਰੀ ਪੁਲਾੜ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰੋਫ਼ੈਸਰ ਡਾ. ਦੂਰਦਰਸ਼ੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ‘ਵੈਦਿਕ ਖਗੋਲ-ਵਿਗਿਆਨ ਨੂੰ ਸਮਝਣਾ’ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ’ਚ ਬੀਐਸਸੀ ਨਾਨ-ਮੈਡੀਕਲ ਅਤੇ ਐਮਐਸਸੀ ਫ਼ਿਜ਼ਿਕਸ ਦੇ ਲਗਭਗ 70 ਵਿਦਿਆਰਥੀਆਂ ਨੇ ਭਾਗ ਲਿਆ। ਡਾ. ਦੂਰਦਰਸ਼ੀ ਸਿੰਘ ਨੇ ਬ੍ਰਹਿਮੰਡ, ਤਾਰਿਆਂ ਅਤੇ ਗਲੈਕਸੀਆਂ ਦੇ ਰਹੱਸਾਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਆਧੁਨਿਕ ਵਿਗਿਆਨ ਅਤੇ ਪ੍ਰਾਚੀਨ ਖਗੋਲੀ ਪਰੰਪਰਾਵਾਂ ਦੇ ਆਪਸੀ ਤਾਲਮੇਲ ਬਾਰੇ ਸਰਲ ਉਦਾਹਰਣਾਂ ਨਾਲ ਸਮਝਾਇਆ। ਵਿਭਾਗ ਦੇ ਮੁਖੀ ਡਾ. ਤਜਿੰਦਰ ਸਿੰਘ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲੈਕਚਰ ਦਾ ਮਕਸਦ ਵਿਦਿਆਰਥੀਆਂ ’ਚ ਪੁਲਾੜ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਨਵੀਆਂ ਖੋਜਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਡਾ. ਨਵਜੀਤ ਕੌਰ, ਡਾ. ਰਮਣੀਕ ਕੌਰ, ਡਾ. ਦੀਪਿਕਾ ਜੈਨ, ਡਾ. ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਵੀ ਮੌਜੂਦ ਸਨ।