ਮਾਤਾ ਗੁਜਰੀ ਕਾਲਜ ’ਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਵਰਕਸ਼ਾਪ
ਮਾਤਾ ਗੁਜਰੀ ਕਾਲਜ ਵਿੱਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
Publish Date: Sat, 11 Apr 2026 04:28 PM (IST)
Updated Date: Sat, 11 Apr 2026 04:29 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਕਾਲਜ ਦੇ ਬੀਸੀਏ ਤੇ ਬੀਐਸਸੀ ਆਰਟੀਫੀਸ਼ਿਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦੇ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ ਅਤੇ ਸ਼ੈੱਲ ਸਕ੍ਰਿਪਟਿੰਗ ਵਿਸ਼ੇ ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਨਾਮਵਰ ਆਈਟੀ ਕੰਪਨੀ ਅੰਸ਼ ਇਨਫੋਟੈਕ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿਚ ਲਗਭਗ 130 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਕਾਰਪੋਰੇਟ ਜਗਤ ’ਚ ਸਾਈਬਰ ਸੁਰੱਖਿਆ ਦੇ ਮਹੱਤਵ ਤੇ ਇਸ ਦੀਆਂ ਵਿਹਾਰਕ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਪ੍ਰਯੋਗਾਤਮਕ ਗਿਆਨ ਵਿੱਚ ਵਾਧਾ ਕਰਦੀਆਂ ਹਨ। ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਮੁੱਖ ਸੰਕਲਪਾਂ ਅਤੇ ਮੌਜੂਦਾ ਡਿਜੀਟਲ ਖਤਰਿਆਂ ਨੂੰ ਘਟਾਉਣ ਦੀਆਂ ਰਣਨੀਤੀਆਂ ਬਾਰੇ ਦੱਸਿਆ ਗਿਆ ਅਤੇ ਇਸ ਖੇਤਰ ਵਿਚ ਨਿਰੰਤਰ ਵਿਕਸਤ ਹੋ ਰਹੇ ਸੰਭਾਵੀ ਮੌਕਿਆਂ ਦੀ ਖੋਜ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।