- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਆਈਐਮਟੀ ਵਿਖੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ: ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀਆਈਐਮਟੀ) ਅਲੌੜ ਦੀ ਐਨਐਸਐਸ ਯੂਨਿਟ ਵੱਲੋਂ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਰਹਿਨੁਮਾਈ ਹੇਠ ਸੰਯੁਕਤ ਰਾਸ਼ਟਰ ਦਿਵਸ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਸੰਚਾਲਨ ਕੋਆਰਡੀਨੇਟਰ ਸਹਾਇਕ ਪ੍ਰੋਫ਼ੈਸਰ ਕਾਰਤਿਕ ਸ਼ਰਮਾ ਅਤੇ ਸਹਾਇਕ ਪ੍ਰੋਫ਼ੈਸਰ ਨਵਜੋਤ ਕੌਰ ਦੀ ਦੇਖ-ਰੇਖ ਹੇਠ ਹੋਇਆ। ਮੁਕਾਬਲੇ ਦਾ ਮੁੱਖ ਵਿਸ਼ਾ ‘ਸ਼ਾਂਤੀ, ਏਕਤਾ ਅਤੇ ਸਹਿਯੋਗ ਰਾਹੀਂ ਇੱਕ ਬਿਹਤਰ ਸੰਸਾਰ ਦਾ ਨਿਰਮਾਣ’ ਰੱਖਿਆ ਗਿਆ ਸੀ, ਜਿਸ ਦਾ ਮਕਸਦ ਵਿਦਿਆਰਥੀਆਂ ’ਚ ਵਿਸ਼ਵ ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵੱਖ-ਵੱਖ ਦੇਸ਼ਾਂ ਵਿਚਾਲੇ ਆਪਸੀ ਤਾਲਮੇਲ ਵਧਾਉਣ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਭਾਸ਼ਣ ਮੁਕਾਬਲੇ ’ਚ ਬੀਬੀਏ ਸਮੈਸਟਰ 5 ਦੀਆਂ ਵਿਦਿਆਰਥਣਾਂ ਸੰਗੀਤਾ, ਸੰਧਿਆ, ਕਸ਼ਿਸ਼ ਅਤੇ ਐਮਬੀਏ ਸਮੈਸਟਰ 3 ਦੀ ਵਿਦਿਆਰਥਣ ਮਧੂਬਾਲਾ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਇਹ ਮੁੱਖ ਫ਼ਰਜ਼ ਬਣਦਾ ਹੈ ਕਿ ਉਹ ਆਪਸੀ ਮਤਭੇਦਾਂ ਨੂੰ ਭੁਲਾ ਕੇ ਸਹਿਣਸ਼ੀਲਤਾ, ਮਨੁੱਖਤਾ ਅਤੇ ਭਾਈਚਾਰਕ ਸਾਂਝ ਨੂੰ ਹੱਲਾਸ਼ੇਰੀ ਦੇਣ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰ ਬਣਨ ਅਤੇ ਸਮਾਜ ’ਚ ਪਾਜ਼ੇਟਿਵ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।