ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ
Publish Date: Fri, 24 Apr 2026 05:51 PM (IST)
Updated Date: Fri, 24 Apr 2026 05:55 PM (IST)

ਫ਼ੋਟੋ ਫ਼ਾਈਲ : 11 ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਵੰਡਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਬਚਤ ਭਵਨ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ’ਚ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੇ ਮੁੱਦੇ ਤੇ ਪੂਰੀ ਤਰ੍ਹਾਂ ਸਤਰਕ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਵਿੱਚ ਸ਼ਿਕਾਇਤ ਬਾਕਸ ਲਗਾਏ ਗਏ ਹਨ, ਜਿੱਥੇ ਵਿਦਿਆਰਥੀ ਨਸ਼ਾ ਵੇਚਣ ਜਾਂ ਕਰਨ ਵਾਲਿਆਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ। ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਵਿਦਿਆਰਥੀਆਂ ਦੀ ਕੌਂਸਲਿੰਗ ਕੀਤੀ ਜਾਵੇਗੀ ਅਤੇ ਲੋੜ ਪੈਣ ਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਡੀਐਸਐਸਓ ਜਸਬੀਰ ਕੌਰ ਅਤੇ ਨੋਡਲ ਅਫ਼ਸਰ ਲੈਕਚਰਾਰ ਦੀਪਕ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।