
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਹਜ਼ੂਰੀ ਰਾਗੀ ਭਾਈ ਧਰਮਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਪਤੀ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਜੀ ਵੱਲੋਂ ਕੀਤੀ ਗਈ, ਜਿਨ੍ਹਾਂ ਉਪਰੰਤ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਵੀ ਪਾਈ। ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਹਲਕੇ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਮੌਜੂਦ ਸਨ।