- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ‘ਪੰਜਾਬੀ ਮਾਹ-2026’ ਤਹਿਤ ਮਾਤਾ ਗੁਜਰੀ ਕਾਲਜ ਵਿਖੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ’ਚ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਅਤੇ ਸ਼੍ਰੋਮਣੀ ਸਾਹਿਤਕਾਰ ਪ੍ਰੋ. ਅੱਛਰੂ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਵਰਗ ੳ ਦੇ ਸਕੂਲੀ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ (ਫ਼ਾਜ਼ਿਲਕਾ) ਦੀ ਸੈਮ ਨੇ ਪਹਿਲਾ, ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ (ਮੋਗਾ) ਦੀ ਜਸ਼ਨਦੀਪ ਕੌਰ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਲੋਹਖੇੜਾ (ਸੰਗਰੂਰ) ਦੇ ਸਾਹਿਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਵਰਗ ਅ ’ਚ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ 41-ਬੀ ਚੰਡੀਗੜ੍ਹ ਦੇ ਰਾਜਿੰਦਰ ਸਿੰਘ ਨੇ ਪਹਿਲਾ, ਮਾਇਆ ਦੇਵੀ ਮੈਮੋਰੀਅਲ ਆਦਰਸ਼ ਸਕੂਲ ਕੇਰਾ ਖੇੜਾ (ਫ਼ਾਜ਼ਿਲਕਾ) ਦੀ ਜੈਸਮੀਨ ਕੌਰ ਨੇ ਦੂਜਾ ਅਤੇ ਡੀਏਵੀ ਪਬਲਿਕ ਸਕੂਲ ਰੂਪਨਗਰ ਦੇ ਪ੍ਰਭਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਰਗ ੲ ਦੇ ਕਾਲਜ ਪੱਧਰੀ ਮੁਕਾਬਲਿਆਂ ’ਚ ਪਬਲਿਕ ਕਾਲਜ ਸਮਾਣਾ (ਪਟਿਆਲਾ) ਦੀ ਹਰਕੀਰਤ ਕੌਰ ਨੇ ਪਹਿਲਾ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਜਲੰਧਰ ਦੇ ਮੋਹਿਤ ਸੈਣੀ ਨੇ ਦੂਜਾ ਅਤੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਸੈਕਟਰ 20 ਚੰਡੀਗੜ੍ਹ ਦੇ ਪ੍ਰਭਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡੀਈਓ ਰਵਿੰਦਰ ਕੌਰ, ਲੇਖਿਕਾ ਪਰਮਜੀਤ ਕੌਰ ਸਰਹਿੰਦ, ਬਾਲ ਸਾਹਿਤਕਾਰ ਕਮਲਜੀਤ ਨੀਲੋਂ, ਡਾ. ਮਨਜਿੰਦਰ ਸਿੰਘ, ਡਾ. ਸੁਖਦਰਸ਼ਨ ਸਿੰਘ ਚਹਿਲ, ਬਲਵੀਰ ਸਿੰਘ, ਉਪਕਾਰ ਸਿੰਘ ਦਿਆਲਪੁਰੀ, ਸੰਤ ਸਿੰਘ ਸੋਹਲ, ਬਲਤੇਜ ਸਿੰਘ ਬਠਿੰਡਾ ਅਤੇ ਕੁਇਜ਼ ਮਾਸਟਰ ਡਾ. ਕੁਲਦੀਪ ਸਿੰਘ ਦੀਪ ਸਮੇਤ ਹੋਰ ਪਤਵੰਤੇ ਹਾਜ਼ਰ ਸਨ।