ਬਜ਼ੁਰਗਾਂ ਤੇ ਵਿਧਵਾਵਾਂ ਦੀਆਂ ਪੈਨਸ਼ਨਾਂ ਰੋਕਣਾ ਨਿੰਦਣਯੋਗ : ਮਾਨ
ਬਜੁਰਗਾਂ ਤੇ ਵਿਧਵਾਵਾਂ ਦੀਆਂ ਪੈਨਸ਼ਨਾਂ ਰੋਕਣਾ ਨਿੰਦਣਯੋਗ: ਮਾਨ
Publish Date: Fri, 02 Jan 2026 05:45 PM (IST)
Updated Date: Fri, 02 Jan 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਤੇ ਵਿਧਵਾਵਾਂ ਦੀਆਂ ਪੈਨਸ਼ਨਾਂ ਰੋਕਣ ਦੇ ਫੈਸਲੇ ਨੂੰ ਨਿੰਦਣਯੋਗ ਤੇ ਦਿਸ਼ਾਹੀਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੱਖਾਂ ਬਜ਼ੁਰਗ ਤੇ ਵਿਧਵਾਵਾਂ ਦਾ ਜੀਵਨ ਨਿਰਵਾਹ ਇਸ ਤੁੱਛ ਪੈਨਸ਼ਨ ’ਤੇ ਨਿਰਭਰ ਕਰਦਾ ਹੈ ਅਤੇ ਇਸ ਨੂੰ ਰੋਕਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ ਹੈ। ਮਾਨ ਨੇ ਯਾਦ ਕਰਵਾਇਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ 2500 ਰੁਪਏ ਪੈਨਸ਼ਨ ਦਾ ਵਾਅਦਾ ਕੀਤਾ ਸੀ, ਪਰ ਅੱਜ 1500 ਰੁਪਏ ਵੀ ਸਮੇਂ ਸਿਰ ਨਹੀਂ ਮਿਲ ਰਹੇ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ ਅਤੇ ਇਸ ਨੂੰ ਘੱਟੋ-ਘੱਟ 5000 ਰੁਪਏ ਮਹੀਨਾ ਕੀਤਾ ਜਾਵੇ, ਤਾਂ ਜੋ ਬਜ਼ੁਰਗ ਆਪਣੀ ਜ਼ਿੰਦਗੀ ਸਤਿਕਾਰ ਨਾਲ ਗੁਜ਼ਾਰ ਸਕਣ। ਨਾਲ ਹੀ ਸਰਕਾਰ ਨੂੰ ਬਿਰਧ ਆਸ਼ਰਮ ਬਣਾਉਣ ਦੀ ਬਜਾਏ ਨੌਜਵਾਨਾਂ ਨੂੰ ਆਪਣੇ ਬਜੁਰਗਾਂ ਦੀ ਘਰ ਵਿੱਚ ਦੇਖਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।