ਰਿਹਰਸਲ ’ਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਰਿਹਰਸਲ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ
Publish Date: Thu, 11 Dec 2025 06:59 PM (IST)
Updated Date: Thu, 11 Dec 2025 07:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਉਂਦੀ 14 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਰਿਹਰਸਲ 13 ਦਸੰਬਰ ਨੂੰ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਰਿਹਰਸਲ ਦੌਰਾਨ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।