- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ : ਡੀਐਸਪੀ ਕੁਲਬੀਰ ਸਿੰਘ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਾਊ ਕੇਂਦਰਾਂ ’ਚ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡੀਐਸਪੀ ਕੁਲਬੀਰ ਸਿੰਘ ਨੇ ਗੁਰੂ ਨਾਨਕ ਕਲੋਨੀ ਰੇਲਵੇ ਰੋਡ ਸਰਹਿੰਦ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਏ ਜਾਗਰੂਕਤਾ ਕੈਂਪ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਹੇ ਹਨ ਅਤੇ ਅਪਰਾਧਾਂ ਦੇ ਵਾਧੇ ਦਾ ਮੁੱਖ ਕਾਰਨ ਬਣ ਰਹੇ ਹਨ। ਇਨ੍ਹਾਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਜਿਸ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੋਹਿਤ ਸੂਦ, ਬਹਾਦਰ ਜਲਾਲ, ਸਾਬਕਾ ਕੌਂਸਲਰ ਬਲਵੀਰ ਸਿੰਘ ਸੋਢੀ, ਥਾਣਾ ਫਤਹਿਗੜ੍ਹ ਸਾਹਿਬ ਦੇ ਐੱਸਐੱਚਓ ਰੂਪਿੰਦਰ ਸਿੰਘ ਅਤੇ ਸਰਹਿੰਦ ਮੰਡੀ ਚੌਂਕੀ ਇੰਚਾਰਜ ਜਗਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰਕ ਤੇ ਸਮਾਜਿਕ ਰਿਸ਼ਤਿਆਂ ’ਚ ਦਰਾਰਾਂ ਪੈ ਰਹੀਆਂ ਹਨ। ਪ੍ਰੋਗਰਾਮ ’ਚ ਸੰਦੀਪ ਸਿੰਘ, ਕੁਲਦੀਪ ਧੀਮਾਨ, ਕਰਨੈਲ ਸਿੰਘ, ਕੁਲਵੰਤ ਸਿੰਘ ਹੈਪੀ, ਪ੍ਰਮੋਦ ਸ਼ਰਮਾ, ਭੁਪਿੰਦਰ ਕੁਮਾਰ ਰਾਜਾ, ਗੁਰਮੀਤ ਕਾਲਾ, ਰਵੀ ਪਾਹਵਾ, ਹਿਮਾਂਸ਼ੂ, ਡਾ. ਸੁਦੇਸ਼ ਬੱਗਾ, ਵੀਰ ਸਿੰਘ ਬੱਬਰ, ਤਰਲੋਕ ਸਿੰਘ, ਭੋਗਿੰਦਰ, ਮਨੀਸ਼ ਕੁਮਾਰ, ਗੁਰਮੀਤ ਸਿੰਘ, ਮੋਹਨ ਸਿੰਘ ਅਤਾਪੁਰ, ਪਰਮਜੀਤ ਸਿੰਘ ਸਹੋਤਾ, ਮਨਜੀਤ ਸਿੰਘ, ਮੌਂਟੂ ਯਾਦਵ, ਮਨਪ੍ਰੀਤ ਸਿੰਘ ਰਾਜੂ, ਹਰਚੰਦ ਸਿੰਘ, ਨਿਤੇਸ਼ ਠਾਕੁਰ, ਅਭਿਸ਼ੇਕ ਬਿੱਥਰ, ਡਿੰਪਲ ਰਾਣੀ, ਮਨਜੀਤ ਰਾਣੀ, ਸੁਕੰਨਿਆ, ਬਬੀਤਾ ਰਾਣੀ, ਆਰਚੀ ਰਾਣੀ, ਬਲਜੀਤ ਕੌਰ, ਰਾਣੀ ਦੇਵੀ, ਦਲਜੀਤ ਕੌਰ, ਬਲਜਿੰਦਰ ਕੌਰ, ਅਮਿਤਾ ਰਾਣੀ, ਕਮਲੇਸ਼ ਰਾਣੀ ਅਤੇ ਅਨਸੂਈਆ ਦੇਵੀ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਮੌਜੂਦ ਸਨ।