ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੀਆਂ 32 ਮੰਡੀਆਂ 'ਚ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ 'ਚ ਕਿਸੇ ਕਿਸਮ ਦੀ ਪੇ੍ਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਡੀਸੀ ਸੁਰਭੀ ਮਲਿਕ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਐੱਸਡੀਐੱਮ ਡਾ. ਸੰਜੀਵ ਕੁਮਾਰ, ਐੱਸਡੀਐੱਮ ਯਸ਼ਪਾਲ ਸ਼ਰਮਾ, ਡੀਐੱਫਐੱਸਸੀ ਡਾ. ਰੂਪਪ੍ਰਰੀਤ ਕੌਰ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।