ਜੀਪੀ ਦੇ ਹੱਕ ’ਚ ਆਗੂਆਂ ਤੇ ਵਰਕਰਾਂ ਨੇ ਪ੍ਰਗਟਾਈ ਇਕਜੁੱਟਤਾ ਜੀਪੀ ਦੇ ਹੱਕ ’ਚ ਆਗੂਆਂ ਤੇ ਵਰਕਰਾਂ ਨੇ ਪ੍ਰਗਟਾਈ ਇਕਜੁੱਟਤਾ
Publish Date: Mon, 16 Nov 2026 05:27 PM (IST)
Updated Date: Mon, 16 Nov 2026 05:27 PM (IST)
ਫ਼ੋਟੋ ਫ਼ਾਈਲ : 3 ਬਸੀ ਪਠਾਣਾਂ ਵਿਖੇ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਇਕਜੁੱਟਤਾ ਪ੍ਰਗਟਾਉਂਦੇ ਹੋਏ ਪ੍ਰੇਮ ਵਧਵਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬੱਸੀ ਪਠਾਣਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਵਧਵਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਸੀ ਪਠਾਣਾਂ ਹਲਕੇ ’ਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਸਥਾਨਕ ਪੱਧਰ ’ਤੇ ਮਜ਼ਬੂਤ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਪਾਰਟੀ ਆਗੂਆਂ ਤੇ ਵਰਕਰਾਂ ਅਨੁਸਾਰ ਗੁਰਪ੍ਰੀਤ ਸਿੰਘ ਜੀਪੀ ਦੀ ਹਰਮਨਪਿਆਰਤਾ, ਲੋਕਾਂ ਨਾਲ ਨੇੜਤਾ, ਸਿਆਸੀ ਤਜਰਬਾ ਅਤੇ ਹਲਕੇ ’ਚ ਲਗਾਤਾਰ ਸਰਗਰਮੀ ਉਨ੍ਹਾਂ ਨੂੰ ਇੱਕ ਮਜ਼ਬੂਤ ਦਾਅਵੇਦਾਰ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਬਸੀ ਪਠਾਣਾਂ ਹਲਕੇ ਦੀ ਸਿਆਸੀ ਸਥਿਤੀ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਜੀਪੀ ਦੀ ਉਮੀਦਵਾਰੀ ਨੂੰ ਲੈ ਕੇ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ ਕਿਉਂਕਿ ਸਿਰਫ਼ ਉਹ ਹੀ ਇਸ ਸੀਟ ਤੋਂ ਸਨਮਾਨਜਨਕ ਜਿੱਤ ਪ੍ਰਾਪਤ ਕਰ ਸਕਦੇ ਹਨ। ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਮੀਦਵਾਰ ਦੀ ਚੋਣ ਸਮੇਂ ਹਲਕੇ ’ਚ ਉਸ ਦੀ ਹਰਮਨਪਿਆਰਤਾ, ਜ਼ਮੀਨੀ ਰਿਪੋਰਟ, ਸੀਨੀਅਰ ਆਗੂਆਂ ਦੀ ਰਾਏ ਅਤੇ ਲੋਕਾਂ ਪ੍ਰਤੀ ਵਿਵਹਾਰ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾਵੇ।