ਐੱਸਟੀਐੱਸ ਪਬਲਿਕ ਸਕੂਲ ਨੰਦਪੁਰ ਕਲੌੜ ਦਾ ਨਤੀਜਾ ਸ਼ਾਨਦਾਰ ਰਿਹਾ
ਐੱਸਟੀਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 11 Apr 2026 07:09 PM (IST)
Updated Date: Sat, 11 Apr 2026 07:12 PM (IST)

ਫ਼ੋਟੋ ਫ਼ਾਈਲ : 14 ਐਸਟੀਐਸ ਪਬਲਿਕ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਪ੍ਰਬੰਧਕ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਐੱਸਟੀਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨੰਦਪੁਰ ਕਲੌੜ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੇ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਐੱਸਟੀਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨੰਦਪੁਰ ਕਲੌੜ, ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਂਆਂ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸੋਮਲ ਨੇ ਦੱਸਿਆ ਕਿ ਅੱਠਵੀਂ ਕਲਾਸ ਦੇ ਵਿਦਿਆਰਥੀ ਜਸਮਨ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ 551/600 ਅਤੇ ਹਸ਼ਮਨਜੋਤ ਕੌਰ ਸਪੁੱਤਰੀ ਜਗਜੀਤ ਸਿੰਘ ਨੇ 551/600 ਅੰਕ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਸਪੁੱਤਰੀ ਹਰਦੀਪ ਸਿੰਘ 541/600 ਅਤੇ ਗੁਰਸਿਮਰਨ ਕੌਰ ਸਪੁੱਤਰੀ ਗੁਰਦੀਪ ਸਿੰਘ 524/600 ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਕਿ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੇ ਇਸ ਸਾਲ ਵੀ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਐਡਮਿਨ ਹਰਮਨਦੀਪ ਸਿੰਘ ਸੋਮਲ, ਕਲਾਸ ਇੰਚਾਰਜ ਰਾਜਦੀਪ ਸਿੰਘ ਤੇ ਹਰਮੀਤ ਕੌਰ ਵੀ ਮੌਜੂਦ ਸਨ।