ਧਾਰਮਿਕ ਪ੍ਰੀਖਿਆ ’ਚ ਐੱਸਟੀਐੱਸ ਸਕੂਲ ਦੇ ਵਿਦਿਆਰਥੀ ਸਨਮਾਨੇ
ਧਾਰਮਿਕ ਪ੍ਰੀਖਿਆ ’ਚ ਐਸਟੀਐਸ ਸਕੂਲ ਦੇ ਵਿਦਿਆਰਥੀ ਸਨਮਾਨੇ
Publish Date: Sat, 14 Feb 2026 06:16 PM (IST)
Updated Date: Sat, 14 Feb 2026 06:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2024-25 ਲਈ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਐੱਸਟੀਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨੰਦਪੁਰ ਕਲੌੜ, ਜ਼ਿਲਾ ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ, ਕੋਮਲਜੋਤ ਕੌਰ, ਰਮਨਦੀਪ ਕੌਰ, ਪਵਨਪ੍ਰੀਤ ਕੌਰ, ਜਸਮਨ ਕੌਰ ਅਤੇ ਜਸਮਨ ਕੌਰ ਨੇ ਇਸ ਧਾਰਮਿਕ ਪ੍ਰੀਖਿਆ ਦੇ ਵਿਚ ਆਪਣੇ ਲਗਨ ਅਤੇ ਮਿਹਨਤ ਸਦਕਾ ਵਜ਼ੀਫਾ ਹਾਸਲ ਕੀਤਾ ਹੈ। ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸੋਮਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਜਾਂਦੀ ਹੈ। ਜਿਸ ਵਿਚ ਅਤੇ ਸਕੂਲ ਦੇ ਵਿਦਿਆਰਥੀ ਬੜੇ ਉਤਸਾਹ ਨਾਲ ਹਿੱਸਾ ਲੈ ਕੇ ਹਰ ਸਾਲ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਹਰਮਨਦੀਪ ਸਿੰਘ ਸੋਮਲ, ਰਾਜਦੀਪ ਸਿੰਘ, ਵਰਿੰਦਰ ਕੁਮਾਰ ਅਤੇ ਹਰਮੀਤ ਕੌਰ ਵੀ ਆਦਿ ਹਾਜ਼ਰ ਸਨ।