ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਨੇ ਨਾਮਣਾ ਖੱਟਿਆ
ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਨੇ ਨਾਮਣਾ ਖੱਟਿਆ
Publish Date: Fri, 06 Feb 2026 06:16 PM (IST)
Updated Date: Fri, 06 Feb 2026 06:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੇ ਐੱਮਏ ਇਕਨਾਮਿਕਸ ਸੈਸ਼ਨ 2022-23 ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ ਯੂਜੀਸੀ ਨੈੱਟ ਨੂੰ ਸਫ਼ਲਤਾਪੂਰਵਕ ਪਾਸ ਕਰਕੇ ਨਾਮਣਾ ਖੱਟਿਆ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਹੋਣਹਾਰ ਵਿਦਿਆਰਥਣ ਸਮੇਤ ਸਮੂਹ ਅਰਥ ਸ਼ਾਸਤਰ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਹਮੇਸ਼ਾਂ ਹੀ ਆਪਣੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਦਾ ਆ ਰਿਹਾ ਹੈ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ ਅਤੇ ਜੀਵਨ ਵਿਚ ਸਫ਼ਲਤਾ ਹਾਸਲ ਕਰ ਸਕਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਉਤਸ਼ਾਹਿਤ ਕਰਨ ਅਤੇ ਤਿਆਰੀ ਵਿੱਚ ਮਦਦ ਕਰਨ ਲਈ ਵਿਭਾਗ ਦੇ ਸਟਾਫ਼ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਜੁਪਿੰਦਰ ਸਿੰਘ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਹੈ ਕਿ ਹੁਣ ਤੱਕ ਵਿਭਾਗ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਉੱਚ ਅਹੁਦਿਆਂ ਤੇ ਕਾਰਜਸ਼ੀਲ ਹਨ। ਇਸ ਮੌਕੇ ਵਿਭਾਗ ਦੇ ਡਾ. ਜਗਪਾਲ ਸਿੰਘ, ਡਾ. ਹਰਸਿਮਰਨ ਸਿੰਘ, ਡਾ. ਗੁਰਜਿੰਦਰ ਕੌਰ, ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਜਸ਼ਨਪ੍ਰੀਤ ਕੌਰ ਮੌਜੂਦ ਸਨ।