- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜਨਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ, ਰੈਲੀ ਕੱਢੀ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਵਾਰਡ ਨੰਬਰ 05 (ਪੁਰਾਣਾ ਵਾਰਡ ਨੰਬਰ 09), ਅਜਨਾਲੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾ ਕੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡੀਐੱਸਪੀ ਖੁਸ਼ਪ੍ਰੀਤ ਸਿੰਘ ਨੇ ਕਿਹਾ ਕਿ ਸਮਾਗਮ ਦਾ ਮੁੱਖ ਮਕਸਦ ਬੱਚਿਆਂ ਨੂੰ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਮਨੁੱਖ ਦੀ ਸਿਹਤ, ਪਰਿਵਾਰ ਅਤੇ ਭਵਿੱਖ ਨੂੰ ਬਰਬਾਦ ਕਰ ਦਿੰਦੀ ਹੈ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਮਿਲਣ ’ਤੇ ਹਰੇਕ ਨਾਗਰਿਕ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਨਵੇਂ ਵਾਰਡ ਨੰਬਰ 05 ਅਤੇ 06 (ਪੁਰਾਣੇ ਵਾਰਡ ਨੰਬਰ 09 ਅਤੇ 10) ਅਜਨਾਲੀ ’ਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਥਾਣੇਦਾਰ ਸੁਰੇਸ਼ ਕੁਮਾਰ, ਵੂਮੈਨ ਸੈੱਲ ਇੰਚਾਰਜ ਅਮਨਦੀਪ ਕੌਰ ਸੰਧੂ, ਸਰਕਾਰੀ ਮਿਡਲ ਸਕੂਲ ਅਜਨਾਲੀ ਦੇ ਇੰਚਾਰਜ ਕੁਲਵੀਰ ਸਿੰਘ ਗਿੱਲ, ਸਰਕਾਰੀ ਪ੍ਰਾਇਮਰੀ ਸਕੂਲ ਅਜਨਾਲੀ ਦੇ ਮੁੱਖ ਅਧਿਆਪਕ ਮਨਜਿੰਦਰ ਸਿੰਘ, ਐਮਸੀ ਅਵਤਾਰ ਸਿੰਘ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।