- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਰਹੇੜੀ (ਸੰਗਰੂਰ) ਦੇ ਲਗਭਗ 80 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਣ (ਸੰਗਰੂਰ) ਦੇ ਲਗਭਗ 150 ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਧੁਨਿਕ ਆਈਟੀ, ਖੇਡ ਅਤੇ ਲਾਇਬ੍ਰੇਰੀ ਸਹੂਲਤਾਂ ਸਮੇਤ ਵਿੱਦਿਅਕ ਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਭੁੱਲਰਹੇੜੀ ਦੇ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਸਕੂਲ ਭੁੱਲਣ ਦੇ ਪ੍ਰਿੰਸੀਪਲ ਦਲਬੀਰ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ, ਆਈਟੀ ਖੇਤਰ ਦੀਆਂ ਸਹੂਲਤਾਂ ਤੇ ਉਚੇਰੀ ਸਿੱਖਿਆ ਦੇ ਮੌਕਿਆਂ ਬਾਰੇ ਦਿੱਤੀ ਜਾਣਕਾਰੀ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਸਕੂਲੀ ਅਧਿਆਪਕਾਂ ਸੁਰਿੰਦਰ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਗਗਨਦੀਪ ਸਿੰਘ, ਹਰਦੇਵ ਸਿੰਘ, ਭੁਪਿੰਦਰ ਸਿੰਘ, ਰਾਜਵੀਰ ਕੌਰ, ਰੇਖਾ, ਸੱਤਿਆਵਾਨ, ਵਿਕਾਸ ਸ਼ਰਨ ਅਤੇ ਸੁਖਜਿੰਦਰ ਸਿੰਘ ਨੇ ਵੀ ਇਸ ਦੌਰੇ ਨੂੰ ਯਾਦਗਾਰ ਦੱਸਿਆ। ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਦੀਪ ਕੌਰ ਸੰਧੂ ਨੇ ਕਿਹਾ ਕਿ ਕਾਲਜ ਦਾ ਸਟਾਫ਼ ਸਕੂਲੀ ਵਿਦਿਆਰਥੀਆਂ ਨੂੰ ਕਰੀਅਰ ਵਿਕਲਪਾਂ ਅਤੇ ਉਚੇਰੀ ਸਿੱਖਿਆ ਸਬੰਧੀ ਸਹੀ ਅਗਵਾਈ ਦੇਣ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ। ਇਸ ਮੌਕੇ ਡਾ. ਰਵਿੰਦਰ ਕੁਮਾਰ, ਡਾ. ਤਰਨਪ੍ਰੀਤ ਕੌਰ, ਡਾ. ਰਮਣੀਕ ਕੌਰ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਗੁਣਪ੍ਰੀਤ ਸਿੰਘ, ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜਸਵੀਨ ਕੌਰ, ਪ੍ਰੋ. ਲਵਨੀਤ ਵਸ਼ਿਸ਼ਠ ਤੇ ਪ੍ਰੋ. ਭਵਨੀਤ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।