- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿੰਨ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ (ਪਟਿਆਲਾ) ਦੇ 130, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ (ਜਲੰਧਰ) ਦੇ 100 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ (ਫਤਹਿਗੜ੍ਹ ਸਾਹਿਬ) ਦੇ 40 ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਈਟੀ ਲੈਬਾਰਟਰੀਆਂ, ਖੇਤੀਬਾੜੀ ਪ੍ਰਯੋਗਸ਼ਾਲਾ, ਖੇਡ ਮੈਦਾਨਾਂ, ਲਾਇਬ੍ਰੇਰੀ ਦੀਆਂ ਕਿਤਾਬਾਂ ਅਤੇ ਉਚੇਰੀ ਸਿੱਖਿਆ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਵਿਕਲਪਾਂ ਪ੍ਰਤੀ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾਂਦੇ ਹਨ। ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਕਿੱਤਾਮੁਖੀ ਸਿੱਖਿਆ ਅਤੇ ਰੁਜ਼ਗਾਰ ਯੋਗਤਾ ਸਬੰਧੀ ਹੁਨਰ ਵਿਕਾਸ ਦੀ ਮਹੱਤਤਾ ’ਤੇ ਚਾਨਣਾ ਪਾਇਆ। ਸਕੂਲ ਪ੍ਰਿੰਸੀਪਲ ਮਨਮੋਹਨ ਸਿੰਘ, ਜਸਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਅਧਿਆਪਕ ਪੂਨਮ ਟੋਰ, ਰਮਨਦੀਪ ਕੌਰ, ਨੀਲਮ ਕੁਮਾਰੀ, ਪਰਮਜੀਤ ਕੌਰ, ਰਮਨ ਵਰਮਾ, ਜਗੀਰ ਚੰਦ, ਮਨਪ੍ਰੀਤ ਕੌਰ ਅਤੇ ਜਸਵੀਰ ਕੌਰ ਨੇ ਕਾਲਜ ਸਟਾਫ਼ ਦਾ ਧੰਨਵਾਦ ਕਰਦਿਆਂ ਇਸ ਦੌਰੇ ਨੂੰ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਦੱਸਿਆ।