
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਦਿਆਰਥੀਆਂ ਨੂੰ ਆਤਮ ਰੱਖਿਆ ਅਤੇ ਪੁਲਿਸ ਦੀਆਂ ਐਮਰਜੈਂਸੀ ਸੇਵਾਵਾਂ ਸਬੰਧੀ ਕੀਤਾ ਜਾਗਰੂਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ, ਆਤਮ ਰੱਖਿਆ ਤੇ ਪੁਲਿਸ ਦੀਆਂ ਐਮਰਜੈਂਸੀ ਸੇਵਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਅੰਬੇਮਾਜਰਾ ਦੇ ਸਕੂਲ ’ਚ ਗੋਬਿੰਦਗੜ੍ਹ ਪੁਲਿਸ ਵੱਲੋਂ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਪੀਪੀਐਮ ਸਟਾਫ਼ ਦੀ ਇੰਚਾਰਜ ਸਾਕਸ਼ਾ ਰਾਣੀ ਤੇ ਰਾਜਵਿੰਦਰ ਕੌਰ ਦੇ ਯਤਨਾਂ ਸਦਕਾ ਲਗਾਇਆ ਗਿਆ, ਜਿਸ ’ਚ ਸਕੂਲ ਦੀ ਪ੍ਰਿੰਸੀਪਲ ਗਗਨਦੀਪ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸੈਮੀਨਾਰ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਤਮ ਰੱਖਿਆ ਦੇ ਨੁਕਤੇ ਸਮਝਾਉਂਦਿਆਂ ਕਿਸੇ ਵੀ ਔਖੀ ਘੜੀ ਦੌਰਾਨ ਹੌਸਲੇ ਨਾਲ ਕੰਮ ਲੈਣ ਅਤੇ ਆਤਮ ਨਿਰਭਰ ਬਣਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਕਿਸੇ ਵੀ ਐਮਰਜੈਂਸੀ ਜਾਂ ਖ਼ਤਰੇ ਵੇਲੇ ਤੁਰੰਤ ਸਹਾਇਤਾ ਲਈ ਪੁਲਿਸ ਹੈਲਪਲਾਈਨ ਨੰਬਰ 112 ਅਤੇ ਔਰਤਾਂ ਤੇ ਬੱਚਿਆਂ ਦੀ ਮਦਦ ਲਈ ਬਣੇ 181 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।