ਗਣਤੰਤਰ ਦਿਵਸ ਮੌਕੇ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀ ਸਨਮਾਨਿਤ
ਗਣਤੰਤਰ ਦਿਵਸ ਮੌਕੇ ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀ ਸਨਮਾਨਿਤ
Publish Date: Tue, 27 Jan 2026 05:12 PM (IST)
Updated Date: Tue, 27 Jan 2026 05:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵੱਲੋਂ 77ਵਾਂ ਗਣਤੰਤਰ ਦਿਵਸ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀ ਐਨਸੀਸੀ ਯੂਨਿਟ ਨੇ ਅਨੁਸ਼ਾਸਨ, ਏਕਤਾ ਤੇ ਦੇਸ਼ਭਗਤੀ ਨਾਲ ਭਰਪੂਰ ਸ਼ਾਨਦਾਰ ਪਰੇਡ ਪੇਸ਼ ਕੀਤੀ। ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀ ਲਕਸ਼ਦੀਪ ਸਿੰਘ ਤੇ ਨੌਵੀਂ ਜਮਾਤ ਦੇ ਸੁਖਮਨਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਦੋਵਾਂ ਵਿਦਿਆਰਥੀਆਂ ਨੂੰ ਮਾਧੋਪੁਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।