ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ
ਸਕੂਲ ਆਫ਼ ਐਮੀਨੈਂਸ ਭਾਦਸੋਂ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ
Publish Date: Mon, 17 Nov 2025 06:05 PM (IST)
Updated Date: Mon, 17 Nov 2025 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਕੂਲ ਆਫ਼ ਐਮੀਨੈਂਸ, ਭਾਦਸੋਂ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਤੇ ਸਟਾਫ਼ ਦਾ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਕੂਲ ਦੇ ਅਧਿਆਪਕਾਂ ਰਾਜੀਵ ਸ਼ਰਮਾ ਤੇ ਨੀਲ ਕਮਲ ਨੇ ਕਾਲਜ ਵਿਖੇ ਵੱਖ-ਵੱਖ ਸਹੂਲਤਾਂ ਤੇ ਸੁਵਿਧਾਵਾਂ ਦੀ ਪ੍ਰਸੰਸਾ ਕੀਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸੁਆਗਤ ਕਰਦਿਆਂ ਕਾਲਜ ਵਿਖੇ ਉਚੇਰੀ ਵਿੱਦਿਆ ਲਈ ਉਪਲੱਬਧ ਵੱਖ-ਵੱਖ ਕੋਰਸਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਪ੍ਰੋ. ਪਰਦੀਪ ਕੌਰ ਸੰਧੂ, ਡਾ. ਨੈਨਾ ਖੁੱਲਰ, ਡਾ. ਗੁਰਪ੍ਰੀਤ ਕੌਰ, ਡਾ. ਰਵਿੰਦਰ ਕੁਮਾਰ, ਡਾ. ਰਮਣੀਕ ਕੌਰ ਅਤੇ ਕਾਲਜ ਦੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।