ਐੱਸਡੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਐੱਸਡੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
Publish Date: Thu, 22 Jan 2026 05:15 PM (IST)
Updated Date: Thu, 22 Jan 2026 05:18 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਐੱਸਡੀ ਮਾਡਲ ਸਕੂਲ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸੋਨ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਰਾਸ਼ਟਰੀ ਪੱਧਰ ’ਤੇ ਚੋਣ ਵੀ ਹਾਸਲ ਕੀਤੀ ਹੈ। ਨੌਵੀਂ ਜਮਾਤ ਦੀ ਵਿਦਿਆਰਥਣ ਹਿਮਾਨੀ ਸ਼ਰਮਾ ਨੇ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਿਆ ਅਤੇ ਰਾਸ਼ਟਰੀ ਚੈਂਪੀਅਨਸ਼ਿਪ ਲਈ ਰਾਜਸਥਾਨ ਵਿਚ ਖੇਡਣ ਲਈ ਚੁਣੀ ਗਈ ਹੈ। ਇਸੇ ਤਰ੍ਹਾਂ 11ਵੀਂ ਜਮਾਤ ਦੀ ਜਾਨਵੀ ਸ਼ਰਮਾ ਨੇ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਅਤੇ ਸ਼ੋਟੋਕਨ ਆਲ ਇੰਡੀਆ ਕਰਾਟੇ ਟੂਰਨਾਮੈਂਟ ਵਿੱਚ ਕਾਂਸੀ ਤਮਗਾ ਹਾਸਿਲ ਕੀਤਾ। ਉਹ ਵੀ ਰਾਸ਼ਟਰੀ ਪੱਧਰ ’ਤੇ ਦਿੱਲੀ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ। ਸਕੂਲ ਦੇ ਵਿਦਿਆਰਥੀ ਨਿਤਿਨ ਕੁਮਾਰ ਨੇ ਉੱਤਰਾਖੰਡ ਵਿੱਚ ਹੋਈ ਪੈਰਾ ਪਾਵਰਲਿਫਟਿੰਗ ਮੁਕਾਬਲੇ ਵਿੱਚ 125 ਕਿਲੋਗ੍ਰਾਮ ਬੈਂਚ ਪ੍ਰੈਸ ਕਰਕੇ ਸੋਨ ਤਮਗਾ ਜਿੱਤਿਆ। ਇਨ੍ਹਾਂ ਪ੍ਰਾਪਤੀਆਂ ’ਤੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਰਿਹਾ ਅਤੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਚੇਅਰਮੈਨ ਵਿਨੋਦ ਢੰਡ, ਪ੍ਰਿੰਸੀਪਲ ਅਰਚਨਾ ਗੁਪਤਾ ਅਤੇ ਮੈਨੇਜਰ ਐਂਕਾਂਸ਼ ਢੰਡ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ, ਕੋਚਾਂ ਅਤੇ ਸਟਾਫ ਨੂੰ ਵਧਾਈ ਦਿੱਤੀ।