ਦਿੱਲੀ ’ਚ ਹੋਏ ਕੌਮੀ ਕਰਾਟੇ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਦਿੱਲੀ ਵਿਚ ਹੋਏ ਕੌਮੀ ਕਰਾਟੇ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Sun, 22 Feb 2026 05:50 PM (IST)
Updated Date: Sun, 22 Feb 2026 05:52 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਕਰਾਟੇ ਡਬਲਯੂ ਐੱਫਐੱਸਕੇਓ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਹ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨੀਰੂ ਅਰੋੜਾ ਨੇ ਦੱਸਿਆ ਕਿ ਦਿੱਲੀ ਵਿਚ ਰਾਸ਼ਟਰੀ ਕਰਾਟੇ ਡਬਲਯੂ ਐੱਫਐੱਸਕੇਓਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਕੀਤੀ ਗਈ ਸੀ। ਇਸ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਿਤਾ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚ ਉਨ੍ਹਾਂ ਦੇ ਸਕੂਲ ਦੀ ਛੇਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰਤਾਪ ਸਿੰਘ, ਕਲਾਸ ਸੱਤਵੀਂ ਦੇ ਵਿਨਾਇਕ ਬਾਤਿਸ਼ ਤੇ ਕਲਾਸ ਸੱਤਵੀਂ ਦੇ ਜਗਵੀਰ ਸਿੰਘ ਨੇ ਮੁਕਾਬਲੇ ਵਿਚ ਜ਼ਬਰਦਸਤ ਹੁਨਰ ਅਤੇ ਆਤਮਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ। ਇਸ ਕਾਮਯਾਬੀ ਦੇ ਪਿੱਛੇ ਕੋਚ ਮਿਸ ਕੋਮਲ ਦੀ ਅਣਥੱਕ ਮਿਹਨਤ ਅਤੇ ਯੋਗ ਮਾਰਗ ਦਰਸ਼ਕ ਰਹੇ। ਉਨ੍ਹਾਂ ਦੀ ਸਹੀ ਟ੍ਰੇਨਿੰਗ ਤੇ ਪ੍ਰੇਰਣਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਤਿਆਰ ਕੀਤਾ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ।