- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਪੇਸ਼ ਕੀਤੇ ਸ਼ਾਨਦਾਰ ਮਾਡਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਕੂਲ ਸਿੱਖਿਆ ਵਿਭਾਗ ਵੱਲੋਂ ਜੂਨੀਅਰ ਵਰਗ (ਛੇਵੀਂ ਤੋਂ ਅੱਠਵੀਂ) ਦੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ, ਗ੍ਰੀਨ ਐਨਰਜੀ ਐਂਡ ਇਨਵਾਇਰਮੈਂਟਲ ਕੰਜ਼ਰਵੇਸ਼ਨ, ਹੈਲਥ ਹਾਈਜੀਨ ਐਂਡ ਸੈਨੀਟੇਸ਼ਨ, ਇੰਡੀਜੀਨੀਅਸ ਐਗਰੀਕਲਚਰਲ ਪ੍ਰੈਕਟਿਸ, ਸਾਇੰਸ ਫਾਰ ਰੂਰਲ ਟਰਾਂਸਫੋਰਮੇਸ਼ਨ ਅਤੇ ਡਿਜ਼ਾਸਟਰ ਮੈਨੇਜਮੈਂਟ ਥੀਮਾਂ ਅਧੀਨ ਮਾਡਲ ਪੇਸ਼ ਕੀਤੇ। ਵੱਖ-ਵੱਖ ਥੀਮਾਂ ਅਧੀਨ ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਦੇ ਆਕਾਸ਼ ਵਰਮਾ, ਸਰਕਾਰੀ ਮਿਡਲ ਸਕੂਲ ਸੌਂਟੀ ਦੇ ਫੁਜੈਲ ਅੰਸਾਰੀ, ਸਰਕਾਰੀ ਹਾਈ ਸਕੂਲ ਖਨਿਆਣ ਦੀ ਖੁਸ਼ਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੈਲੀ ਦੀ ਮੰਨਤਦੀਪ ਕੌਰ, ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਦੇ ਕਨਵ ਅਤੇ ਸਰਕਾਰੀ ਮਿਡਲ ਸਕੂਲ ਮਹਿਤਾਬਗੜ੍ਹ ਦੀ ਲਵਜੀਤ ਕੌਰ ਜੇਤੂ ਰਹੇ, ਜੋ ਹੁਣ ਰਾਜ ਪੱਧਰੀ ਮੁਕਾਬਲਿਆਂ ’ਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਜ਼ਿਲ੍ਹਾ ਨੋਡਲ ਇੰਚਾਰਜ ਕਮਲਵੀਰ ਕੌਰ, ਸਕੂਲ ਮੁਖੀ ਜਤਿੰਦਰ ਸਿੰਘ, ਲੈਕਚਰਾਰ ਰਾਜਵੀਰ ਕੌਰ, ਲੈਕਚਰਾਰ ਰੁਪਿੰਦਰ ਸਿੰਘ, ਸਾਇੰਸ ਮਾਸਟਰ ਇਕਬਾਲ ਸਿੰਘ, ਵਰਿੰਦਰ ਸਿੰਘ, ਨੀਰਜ, ਅਮਰੀਕ ਸਿੰਘ ਅਤੇ ਸਾਇੰਸ ਮਿਸਟ੍ਰੈੱਸ ਪ੍ਰੀਤਕਮਲ ਕੌਰ ਮੌਜੂਦ ਸਨ।