ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਕੀਤਾ ਸਨਮਾਨਿਤ
ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ
Publish Date: Wed, 01 Apr 2026 06:16 PM (IST)
Updated Date: Wed, 01 Apr 2026 06:19 PM (IST)
ਗਰਗ, ਪੰਜਾਬੀ ਜਾਗਰਣ, ਅਮਲੋਹ : ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਵੱਲੋਂ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਮਾਹੌਲ ਖੁਸ਼ਗਵਾਰ ਬਣ ਗਿਆ। ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਆਪਣੇ ਬੱਚਿਆਂ ਸਮੇਤ ਪਹੁੰਚੇ ਤੇ ਸਕੂਲ ਦੇ ਪ੍ਰਬੰਧਾਂ ਦੀ ਖ਼ੂਬ ਸ਼ਲਾਘਾ ਕੀਤੀ। ਇਸ ਦੌਰਾਨ ਅਹਿਮ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਨਮਾਨ ਚਿੰਨ੍ਹਾਂ ਨਾਲ ਨਵਾਜਿਆ ਗਿਆ, ਜਿਸ ਨਾਲ ਬੱਚਿਆਂ ਦਾ ਹੌਸਲਾ ਵਧਿਆ। ਸਕੂਲ ਦੀਆਂ ਅਧਿਆਪਕਾਂ ਵੱਲੋਂ ਬੱਚਿਆਂ ਦੇ ਹੱਥਾਂ ’ਤੇ ਸੁੰਦਰ ਟੈਟੂ ਬਣਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਿਕਰਮਜੀਤ ਸਿੰਘ ਅਤੇ ਸ਼ਾਲੂ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨਾ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ ਅਤੇ ਬੱਚਿਆਂ ਨੇ ਉੱਤਮ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਵਿਚ ਕੋਈ ਦਿੱਕਤ ਨਾ ਆਵੇ। ਇਸ ਨਾਲ ਨਾਲ ਸਕੂਲ ਵਿਚ ਦਾਖਲਿਆਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਸਕੂਲ ਦੀ ਵਧੀਆ ਕਾਰਗੁਜ਼ਾਰੀ ਦਾ ਪ੍ਰਮਾਣ ਹੈ।