- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਵਿਚ ਸੁਖਬੀਰ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਹੀ ਇੱਕੋਂ ਇਕ ਅਜਿਹੀ ਪਾਰਟੀ ਹੈ ਜਿਹੜੀ ਸਾਰੇ ਧਰਮਾਂ ਤੇ ਮਜ਼੍ਹਬਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਸੂਬਾ ਦੇ ਨਵਨਿਯੁਕਤ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਮੈਣੀ ਦੀ ਪ੍ਰੇਰਨਾ ਸਦਕਾ ਮੰਡੀ ਗੋਬਿੰਦਗੜ੍ਹ ਦੇ ਟਕਸਾਲੀ ਕਾਂਗਰਸੀ ਪਰਿਵਾਰ ਰਾਜੇਸ਼ ਕੁਮਾਰ ਸ਼ਾਹੀ ਵੱਲੋਂ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਵੀ ਕੀਤੀ ਗਈ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬੀਆਂ ਦੇ ਵੱਡੇ ਸਹਿਯੋਗ ਤੇ ਸਮੱਰਥਨ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2027 ਵਿਚ ਪੰਜਾਬ ਦੇ ਮੁੱਖ ਮੰਤਰੀ ਬਣਕੇ ਮੁੜ ਸੂਬੇ ਨੂੰ ਤਰੱਕੀ ਤੇ ਖੁਸ਼ਹਾਲੀ ਵੱਲ ਲਿਜਾਣਗੇ। ਰਾਜੂ ਖੰਨਾ ਨੇ ਸਮੁੱਚੇ ਪੰਜਾਬ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਹਿਤੈਸ਼ੀ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤਾਂ ਜੋ 2027 ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਤੇ ਰਾਜੂ ਖੰਨਾ ਨੇ ਜਿੱਥੇ 25 ਮਾਰਚ ਨੂੰ ਹਲਕਾ ਅਮਲੋਹ ਦੀ ਹੋਈ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਉੱਥੇ ਨਵਨਿਯੁਕਤ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ ਦਾ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਸਨਮਾਨਿਤ ਵੀ ਕੀਤਾ ਗਿਆ। ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ 2027 ਵਿਚ ਹਲਕੇ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਰਜ਼ ਕਰਵਾਓ ਤਾਂ ਜੋ ਹਲਕੇ ਦੀ ਹੋ ਰਹੀ ਲੁੱਟ ਖਸੁੱਟ ਨੂੰ ਜਿੱਥੇ ਬੰਦ ਕੀਤਾ ਜਾਵੇ ਉੱਥੇ ਹਲਕੇ ਦੀ ਤਰੱਕੀ ਵੀ ਕੀਤੀ ਜਾ ਸਕੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਪਾਰਟੀ ਅੰਦਰ ਵੱਡਾ ਮਾਣ ਦੇ ਕਿ ਸੇਵਾ ਕਰਨ ਦਾ ਮੌਕਾ ਦਿੱਤਾ। ਇਸ ਸਨਮਾਨ ਤੇ ਧੰਨਵਾਦੀ ਮੀਟਿੰਗ ਵਿਚ ਜੋਗਿੰਦਰ ਸਿੰਘ ਮੈਣੀ, ਜਥੇਦਾਰ ਹਰਬੰਸ ਸਿੰਘ ਬਡਾਲੀ, ਭਿੰਦਰ ਸਿੰਘ ਪ੍ਰਧਾਨ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਪਰਮਿੰਦਰ ਸਿੰਘ ਨੀਟਾ ਸੰਧੂ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ ਡਿਪਟੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਕੈਪਟਨ ਜਸਵੰਤ ਸਿੰਘ ਬਾਜਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਸਿੰਘ ਮਿੰਟੂ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਰੇਸਮ ਸਿੰਘ ਵਿਰਕ, ਜ਼ਿਲ੍ਹਾ ਜਰਨਲ ਸਕੱਤਰ ਨਿਰਭੈ ਸਿੰਘ ਵਿਰਕ, ਗੁਰਕੀਰਤ ਸਿੰਘ ਪਨਾਗ, ਡਾ. ਜਸਵੰਤ ਸਿੰਘ ਅਲਾਦਾਦਪੁਰ, ਕੇਵਲ ਖਾਂ ਧਰਮਗੜ੍ਹ, ਯੂਥ ਆਗੂ ਪ੍ਰਿੰਸ ਮੈਣੀ, ਬਲਤੇਜ਼ ਸਿੰਘ ਅਮਲੋਹ, ਜਥੇਦਾਰ ਕਰਮ ਸਿੰਘ ਘੁਟੀਡ, ਅਮਨਦੀਪ ਸਿੰਘ ਭੱਦਲਥੂਹਾ, ਕੁਲਵਿੰਦਰ ਸਿੰਘ ਰਹਿਲ, ਯਾਦਵਿੰਦਰ ਸਿੰਘ ਸਲਾਣਾ, ਕਰਮਜੀਤ ਸਿੰਘ ਗਾਂਧੀ, ਜਥੇਦਾਰ ਸੋਮਨਾਥ ਅਜਨਾਲੀ, ਗੁਰਜੀਤ ਸਿੰਘ ਮੰਗਾ, ਜਥੇਦਾਰ ਨਾਜ਼ਰ ਸਿੰਘ ਮੰਡੀ, ਰਾਜੇਸ਼਼ ਕੁਮਾਰ ਸ਼ਾਹੀ, ਹਰਨੇਕ ਸਿੰਘ ਕਾਕਾ, ਹਰਮਨਵੀਰ ਸਿੰਘ ਹੈਬਤਪੁਰ, ਅਮਨ ਭੱਦਲਥੂਹਾ, ਜਗਦੇਵ ਸਿੰਘ ਜੱਗਾ ਸੌਟੀ, ਤੋਂ ਇਲਾਵਾ ਵਰਕਰ ਤੇ ਆਗੂ ਮੌਜੂਦ ਸਨ।