ਸੁਖਬੀਰ ਵੱਲੋਂ ਕੀਤੀਆਂ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ : ਰਾਜੂ ਖੰਨਾ
ਸੁਖਬੀਰ ਬਾਦਲ ਵੱਲੋਂ ਕੀਤੀਆਂ ਸਫਲਤਾਪੂਰਵਕ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ : ਰਾਜੂ ਖੰਨਾ
Publish Date: Tue, 14 Apr 2026 05:56 PM (IST)
Updated Date: Tue, 14 Apr 2026 06:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇੱਥੇ ਵਰਕਰ ਮੀਟਿੰਗ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਅਤੇ ਲਾਮਬੰਦੀ ਲਈ ਪੂਰੇ ਪੰਜਾਬ ਭਰ ਵਿਚ ਕੀਤੀਆਂ 40 ਵਿਧਾਨ ਸਭਾ ਹਲਕਿਆਂ ਦੀਆਂ ਰੈਲੀਆਂ ਨੂੰ ਬਹੁਤ ਵੱਡਾ ਹੁੰਗਾਰਾ ਹੀ ਨਹੀਂ ਮਿਲਿਆ ਸਗੋਂ ਵਿਰੋਧੀ ਪਾਰਟੀਆਂ ਨੂੰ ਫ਼ਿਕਰਾਂ ਵਿਚ ਪਾ ਕੰਬਨੀ ਛੇੜ ਦਿੱਤੀ ਹੈ। ਰਾਜੂ ਖੰਨਾ ਨੇ ਕਿਹਾ ਕਿ ਸ ਬਾਦਲ ਪੰਜਾਬੀਆਂ ਲਈ ਇਕ ਨਵਾਂ ਵਿਜ਼ਨ ਲੈ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਦੀ ਉਸਾਰੂ ਅਤੇ ਵਿਕਾਸਮਈ ਸੋਚ ਸਦਕਾ ਸੂਬੇ ਵਿਚ ਕਿਸਾਨੀ ਮਸਲਿਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਹਰ ਖੇਤਰ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਰਾਜੂ ਖੰਨਾ ਨੇ ਜ਼ਮੀਨੀ ਪੱਧਰ ਤੇ ਵਰਕਰਾਂ ਅਤੇ ਆਗੂਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਹੁਣ ਪਿੱਛੇ ਮੁੜਨ ਵਾਲਾ ਸਮਾਂ ਨਹੀਂ ਸਗੋਂ ਦਿਨ ਰਾਤ ਇਕ ਕਰਕੇ ਹਰ ਘਰ ਦੀ ਦਹਿਲੀਜ਼ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਾਦਲ ਵੱਲੋਂ ਪੰਜਾਬ ਤੇ ਸਿੱਖ ਸੰਗਤਾਂ ਦੇ ਹਿਤਾਂ ਦੀ ਹਮੇਸ਼ਾ ਹੀ ਕਦਰਦਾਨੀ ਕਰਦਿਆਂ ਸਿੱਖ ਸਿਧਾਂਤਾਂ ਤੇ ਪਹਿਰਾ ਦੇਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਹਨ।ਇਸ ਮੌਕੇ ਉਨ੍ਹਾਂ ਨਾਲ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਰਾਜੇਸ਼਼ ਕੁਮਾਰ ਸ਼ਾਹੀ, ਨਿਰਮਲ ਸਿੰਘ ਮੰਡੀ, ਅਤੇ ਗੁਰਜੀਤ ਸਿੰਘ ਮੰਗਾ ਮੌਜੂਦ ਸਨ।