ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Tue, 03 Feb 2026 05:40 PM (IST)
Updated Date: Tue, 03 Feb 2026 05:44 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੀ ਚੰਗੀ ਸਿਹਤਯਾਬੀ, ਮਨੋਬਲ ਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਸੁਰੱਖਿਆ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦਾ ਪਾਠ ਭਾਈ ਸ਼ੇਰ ਸਿੰਘ ਦੁਆਰਾ ਕੀਤਾ ਗਿਆ ਤੇ ਰਘਵੀਰ ਸਿੰਘ ਹਜ਼ੂਰੀ ਰਾਗੀ ਫਤਹਿਗੜ੍ਹ ਸਾਹਿਬ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੀ ਅਗਵਾਈ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਦੀ ਰਹਿਨੁਮਾਈ ਹੇਠ ਗਗਨਜੋਤ ਸਿੰਘ, ਗੁਰਵੀਰ ਸਿੰਘ, ਇੰਦਰਜੀਤ ਸਿੰਘ, ਮਨਿੰਦਰਪਾਲ ਕੌਰ ਅਤੇ ਤਲਵਿੰਦਰ ਸਿੰਘ ਦੁਆਰਾ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਜੀਵਨ ਵਿਚ ਨੈਤਿਕ ਮੁੱਲ ਆਪਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਪੂਰੀ ਸ਼ਰਧਾ ਨਾਲ ਪਾਠ ਅਤੇ ਕੀਰਤਨ ਸਰਵਨ ਕੀਤਾ ਅਤੇ ਵਾਹਿਗੁਰੂ ਅੱਗੇ ਬੱਚਿਆਂ ਦੀ ਚੰਗੀ ਸਿਹਤ, ਸੁਖ-ਸਮ੍ਰਿਧੀ ਅਤੇ ਆਉਣ ਵਾਲੇ ਸਮੇਂ ਵਿਚ ਹਰ ਤਰ੍ਹਾਂ ਦੇ ਸੰਕਟ ਤੋਂ ਰੱਖਿਆ ਲਈ ਅਰਦਾਸ ਕੀਤੀ। ਸਮਾਗਮ ਦੇ ਅੰਤ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਸਾਰੇ ਵਿਦਿਆਰਥੀਆਂ ਦੇ ਉਜਲੇ ਭਵਿੱਖ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਧਾਰਮਿਕ ਸਮਾਗਮ ਨਾਲ ਸਕੂਲ ਸਟਾਫ਼ ਵਿਚ ਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਵਾਤਾਵਰਣ ਦਾ ਅਨੁਭਵ ਹੋਇਆ।