ਸੁਖਵਿੰਦਰ ਸਿੰਘ ਕਾਲਾ ਬਣੇ ਕਾਂਗਰਸ ਦੇ ਮੂਲੇਪੁਰ ਮੰਡਲ ਪ੍ਰਧਾਨ
ਸੁਖਵਿੰਦਰ ਸਿੰਘ ਕਾਲਾ ਬਣੇ ਕਾਂਗਰਸ ਦੇ ਮੂਲੇਪੁਰ ਮੰਡਲ ਪ੍ਰਧਾਨ
Publish Date: Sat, 21 Feb 2026 05:04 PM (IST)
Updated Date: Sat, 21 Feb 2026 05:06 PM (IST)

- ਸੰਗਠਨ ਦੀ ਮਜ਼ਬੂਤੀ ਸਾਡੀ ਪਹਿਲੀ ਤਰਜੀਹ : ਸਾਬਕਾ ਵਿਧਾਇਕ ਨਾਗਰਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਸੁਖਵਿੰਦਰ ਸਿੰਘ ਕਾਲਾ ਨੂੰ ਕਾਂਗਰਸ ਪਾਰਟੀ ਦਾ ਮੂਲੇਪੁਰ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੁਖਵਿੰਦਰ ਸਿੰਘ ਕਾਲਾ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਮੂਲੇਪੁਰ ਮੰਡਲ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਕਾਲਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਅਤੇ ਵਰਕਰਾਂ ਨੂੰ ਇਕੱਠਾ ਕਰ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਰਹਿਣਗੇ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਮੌਕੇ ਕਿਹਾ ਕਿ ਪਾਰਟੀ ਨਾਲ ਨਿਸ਼ਠਾ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਸੁਖਵਿੰਦਰ ਸਿੰਘ ਕਾਲਾ ਦੀ ਨਿਯੁਕਤੀ ਵੀ ਉਨ੍ਹਾਂ ਦੀ ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੂਲੇਪੁਰ ਮੰਡਲ ਕਾਂਗਰਸ ਪਾਰਟੀ ਲਈ ਮਹੱਤਵਪੂਰਨ ਖੇਤਰ ਹੈ ਅਤੇ ਇੱਥੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਹ ਨਿਯੁਕਤੀ ਇਕ ਅਹਿਮ ਕਦਮ ਸਾਬਤ ਹੋਵੇਗੀ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਪਾਰਟੀ ਦੀ ਅਸਲ ਤਾਕਤ ਹੁੰਦਾ ਹੈ ਅਤੇ ਇਸ ਲਈ ਹਰ ਵਰਕਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਨਿਯੁਕਤੀ ਲਈ ਸੁਖਵਿੰਦਰ ਸਿੰਘ ਕਾਲਾ ਨੇ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹੋਏ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਲਾਲੀ, ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਬਲਿਹਾਰ ਸਿੰਘ ਚੁੰਨੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਧਰਮਿੰਦਰ ਸਿੰਘ ਨਬੀਪੁਰ, ਹਰਿੰਦਰ ਸਿੰਘ ਮੂਲੇਪੁਰ, ਅਵਤਾਰ ਸਿੰਘ ਅਮਰਗੜ੍ਹ, ਰਣਜੀਤ ਸਿੰਘ ਰਾਣਾ, ਮਨਪ੍ਰੀਤ ਮਨੀ ਕੋਟਲਾ, ਅਰਜੁਨ ਸਿੰਘ ਝਿੰਜਰਾ, ਭੁਪਿੰਦਰ ਸਿੰਘ ਰਾਏ, ਭੁਪਿੰਦਰ ਸਿੰਘ ਬਾਠ, ਵਿਸਾਖੀ ਰਾਮ, ਸਤਨਾਮ ਸਿੰਘ, ਅਮਰੀਕ ਸਿੰਘ ਨਲੀਨਾ ਤੇ ਹੋਰ ਮੌਜੂਦ ਸਨ।