- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ : ਜੀਪੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਇਆ ਜਾ ਸਕੇ। ਉਹ ਪਿੰਡ ਸਲੌਦੀ ਸਿੰਘਾਂ ਵਿਖੇ ਕਾਰੋਬਾਰੀ ਮੋਹਨ ਸਿੰਘ ਮਾਨ ਦੇ ਪੋਤਰੇ ਅਤੇ ਡਾ. ਗੁਰਸ਼ਰਨ ਸਿੰਘ ਮਾਨ ਤੇ ਡਾ. ਹਰਮਨ ਕੌਰ ਮਾਨ ਦੇ ਪੁੱਤਰ ਆਵੀਰਵ ਸਿੰਘ ਮਾਨ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੋਟਲੇ ਵਾਲੀਆਂ ਬੀਬੀਆਂ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਸੰਗਤਾਂ ਦਾ ਧੰਨਵਾਦ ਕੀਤਾ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਸਦਕਾ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਸਮਾਗਮ ’ਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਗੁਰਕੀਰਤ ਸਿੰਘ ਕੋਟਲੀ, ਸ਼ਮਸ਼ੇਰ ਸਿੰਘ ਦੂਲੋ, ਸੁਰਜੀਤ ਸਿੰਘ ਰੱਖੜਾ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਜਗਜੀਵਨ ਸਿੰਘ ਖੀਰਨੀਆਂ, ਦੀਦਾਰ ਸਿੰਘ ਭੱਟੀ, ਡਾ. ਗੁਰਮੁਖ ਸਿੰਘ ਚਾਹਲ, ਡਾ. ਰਵਿੰਦਰ ਸਿੰਘ, ਡਾ. ਗੁਰਸ਼ਰਨ ਕੌਰ, ਡਾ. ਇੰਦਰਜੀਤ ਸਿੰਘ, ਡਾ. ਨਰਿੰਦਰ ਭਾਰਗਵ, ਡਾ. ਰਣਜੀਤ ਸਿੰਘ, ਹਰਵਿੰਦਰ ਸਿੰਘ ਪੋਲਾ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਰਿੰਕੂ ਸੇਹ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵੀਰ ਸਿੰਘ ਪੱਪੀ, ਡਾ. ਹਰਮਨ ਸਿੰਘ, ਡਾ. ਹਰਮਨ ਕੌਰ, ਸਰਪੰਚ ਜੀਤ ਸਿੰਘ ਜੋਲੂਵਾਲ, ਨੰਬਰਦਾਰ ਕਰਨੈਲ ਸਿੰਘ, ਕੌਂਸਲਰ ਅਮਰਿੰਦਰ ਸਿੰਘ ਮੋਲਾ, ਪੀਏ ਜਸਵੀਰ ਸਿੰਘ ਭਾਦਲਾ, ਸਰਪੰਚ ਗੁਰਪ੍ਰੀਤ ਸਿੰਘ ਅਮਰਾਲੀ, ਚਰਨ ਸਿੰਘ ਅਤੇ ਹਰਬੰਸ ਸਿੰਘ ਬੰਸਾਂ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।