ਜਰੂਰੀ) ਏਡੀਸੀ ਧਾਲੀਵਾਲ ਤੇ ਜਸਪ੍ਰੀਤ ਕੌਰ ਦਾ ਯੂਨੀਅਨ ਵੱਲੋਂ ਸਨਮਾਨ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਅਤੇ ਜਸਪ੍ਰੀਤ ਕੌਰ ਦਾ ਯੂਨੀਅਨ ਵੱਲੋਂ ਸਨਮਾਨ
Publish Date: Sat, 28 Nov 2026 07:09 PM (IST)
Updated Date: Sat, 28 Nov 2026 07:10 PM (IST)
ਫ਼ੋਟੋ ਫ਼ਾਈਲ : 16 ਏਡੀਸੀ ਸੁਰਿੰਦਰ ਸਿੰਘ ਧਾਲੀਵਾਲ ਅਤੇ ਜਸਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਪੰਚਾਇਤ ਸਕੱਤਰ ਯੂਨੀਅਨ ਦੇ ਆਗੂ ਅਤੇ ਅਧਿਕਾਰੀ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਏਡੀਸੀ (ਵਿਕਾਸ) ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਸਿੰਘ ਧਾਲੀਵਾਲ ਦਾ ਸਨਮਾਨ ਕੀਤਾ ਗਿਆ। ਸਰਕਾਰ ਵੱਲੋਂ ਉਨ੍ਹਾਂ ਦੀ ਸਿਵਲ ਸਰਵਿਸ ਸੇਵਾਵਾਂ ਲਈ ਚੋਣ ਹੋਣ ਉਪਰੰਤ ਬਦਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਹੋ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਸਕੱਤਰ ਅਤੇ ਡੀਡੀਪੀਓ ਵਜੋਂ ਵਧੀਆ ਸੇਵਾਵਾਂ ਦੇਣ ਬਦਲੇ ਜਸਪ੍ਰੀਤ ਕੌਰ ਨੂੰ ਵੀ ਯੂਨੀਅਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਤਾਇਨਾਤੀ ਬਲਾਕ ਬੱਸੀ ਪਠਾਣਾਂ ਅਤੇ ਉਸ ਤੋਂ ਬਾਅਦ ਬਲਾਕ ਖਮਾਣੋਂ ਵਿਖੇ ਬਤੌਰ ਬੀਡੀਪੀਓ ਹੋਈ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਖੁਸ਼ਨਸੀਬੀ ਵਾਲੀ ਗੱਲ ਹੈ ਅਤੇ ਉਹ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਿਣਗੇ। ਡੀਡੀਪੀਓ ਦਿਲਾਵਰ ਕੌਰ ਨੇ ਯੂਨੀਅਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਚਾਇਤ ਸਕੱਤਰ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਅੱਗੇ ਵੀ ਰਲ-ਮਿਲ ਕੇ ਫਤਹਿਗੜ੍ਹ ਸਾਹਿਬ ਨੂੰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਬੀਡੀਪੀਓ ਝਰਮਲ ਸਿੰਘ, ਅਜੈਬ ਸਿੰਘ, ਵਨੀਤਾ ਮਿੱਤਲ, ਤੇਜਿੰਦਰ ਸਿੰਘ ਲਾਡੀ, ਖੁਸ਼ਵਿੰਦਰ ਸਿੰਘ, ਦਲਵੀਰ ਸਿੰਘ, ਹਰਮੀਤ ਸਿੰਘ, ਰਾਜਿੰਦਰ ਸਿੰਘ, ਹਰਵੀਰ ਸਿੰਘ, ਹਤਿੰਦਰ ਕੁਮਾਰ, ਬੂਟਾ ਸਿੰਘ, ਸੁਪਰਡੈਂਟ ਰਵਿੰਦਰ ਕੌਰ, ਕੇਵਲ ਸਿੰਘ, ਪਟਵਾਰੀ ਗੁਰਿੰਦਰ ਸਿੰਘ, ਬਹਾਦਰ ਸਿੰਘ, ਹਰਵਿੰਦਰ ਸਿੰਘ, ਹਰਿੰਦਰ ਸਿੰਘ, ਜਸਵੀਰ ਸਿੰਘ, ਕੁਲਜੀਤ ਕੌਰ, ਸਰਵਿੰਦਰ ਸਿੰਘ, ਅਵਿਨਾਸ਼ ਕੁਮਾਰ ਅਤੇ ਗੁਰਦੀਪ ਸਿੰਘ ਮੌਜੂਦ ਸਨ।