- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰਜੀਤ ਸਿੰਘ ਸਾਹੀ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਚੁਣੇ ਗਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੀ ਇੱਕ ਅਹਿਮ ਮੀਟਿੰਗ ਹਰਮਨ ਰਾਈਸ ਮਿੱਲ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਸੁਰਜੀਤ ਸਿੰਘ ਸਾਹੀ ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਕੁਲਦੀਪ ਸਿੰਘ ਸੌਂਢਾ ਨੂੰ ਚੇਅਰਮੈਨ, ਅੰਸ਼ੁਲ ਵਰਮਾ ਨੂੰ ਜਨਰਲ ਸਕੱਤਰ ਅਤੇ ਰਾਜਨ ਧਮੀਜਾ ਨੂੰ ਖ਼ਜ਼ਾਨਚੀ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਨਵੇਂ ਚੁਣੇ ਗਏ ਪ੍ਰਧਾਨ ਸੁਰਜੀਤ ਸਿੰਘ ਸਾਹੀ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਸੁਰਜੀਤ ਸਿੰਘ ਸਾਹੀ ਨੇ ਸਮੂਹ ਮਿੱਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿੱਲਰ ਭਾਈਚਾਰੇ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਹਰ ਮਿੱਲਰ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੋਦਾਮਾਂ ’ਚ ਨਵੇਂ ਚੌਲਾਂ ਲਈ ਕੋਈ ਥਾਂ ਨਹੀਂ ਬਚੀ, ਜਿਸ ਕਾਰਨ ਝੋਨੇ ਦੀ ਛੜਾਈ ਦਾ ਕੰਮ ਬੰਦ ਹੋ ਗਿਆ ਹੈ। ਸ਼ੈਲਰ ਬੰਦ ਪਏ ਹਨ ਅਤੇ ਮਜ਼ਦੂਰ ਵਿਹਲੇ ਬੈਠੇ ਹਨ, ਜਿਸ ਨਾਲ ਮਿੱਲਰਾਂ ਅਤੇ ਮਜ਼ਦੂਰਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ’ਤੇ ਚੌਲਾਂ ਦੀ ਨਿਕਾਸੀ ਲਈ ਰੇਲਵੇ ਦੀਆਂ ਸਪੈਸ਼ਲਾਂ ਦਿੱਤੀਆਂ ਜਾਣ, ਤਾਂ ਜੋ ਗੋਦਾਮ ਖ਼ਾਲੀ ਹੋ ਸਕਣ ਅਤੇ ਛੜਾਈ ਦਾ ਕੰਮ ਮੁੜ ਸ਼ੁਰੂ ਹੋ ਸਕੇ। ਇਸ ਮੌਕੇ ਵਿਨੋਦ ਗੁਪਤਾ, ਸਤੀਸ਼ ਮੱਖਣ, ਪ੍ਰਿਤਪਾਲ ਸਿੰਘ ਢੀਂਡਸਾ, ਦਲਵਾਰਾ ਸਿੰਘ ਰੰਧਾਵਾ, ਗੁਰਮੀਤ ਸਿੰਘ ਵਾਲੀਆ, ਸਰਬਜੀਤ ਸਿੰਘ ਪੰਮਾ, ਬਲਜੀਤ ਸਿੰਘ ਬੈਂਸ, ਰਾਜਵੀਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਬੈਂਸ, ਸੰਜੇ ਗੁਪਤਾ, ਗੁਰਪ੍ਰੀਤ ਸਿੰਘ ਸੌਂਢਾ, ਰਾਜੂ ਸੈਣੀ, ਅੰਮ੍ਰਿਤਪਾਲ ਸਿੰਘ ਮਟੋਰੜਾ, ਸੰਜੀਵ ਜਿੰਦਲ, ਨਪਿੰਦਰ ਨਿੱਪੀ, ਸੁਧੀਰ ਅਰੋੜਾ, ਗੱਗੂ ਬਿੱਥਰ, ਦੇਵਰਾਜ, ਅਮਿਤ ਮੁੱਕਰ, ਇੰਦਰਜੀਤ ਸਿੰਘ ਧਨੋਆ, ਹਰਿੰਦਰ ਸਿੰਘ, ਵਿਜੇ ਵਰਮਾ, ਸਪਨਦੀਪ ਸਿੰਘ, ਅਸ਼ੋਕ ਕੁਮਾਰ ਬਲਾੜ੍ਹੀ, ਅੰਮ੍ਰਿਤ ਸਿੰਘ ਪ੍ਰੀਤਮ ਰਾਈਸ ਮਿੱਲ, ਰਾਣਾ ਮੰਡੇਰ, ਸਿੱਧੂ ਰਾਈਸ ਮਿੱਲ, ਸੰਜੀਵ ਕਪੂਰ, ਅਨੁਜ ਕਾਂਸਲ ਅਤੇ ਗੈਵਿਸ਼ ਜਿੰਦਲ ਮੌਜੂਦ ਸਨ।