- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਸਮਾਜ ਦੇ ਅਸਲ ਨਿਰਮਾਤਾ : ਵਿਧਾਇਕ ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਧਿਆਪਕ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਜਖਵਾਲੀ ਵਿਖੇ ਕਰਵਾਏ ਸਮਾਗਮ ’ਚ ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਅਸਲ ਨਿਰਮਾਤਾ ਹਨ, ਜੋ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਅਤੇ ਸ਼ਖ਼ਸੀਅਤ ਦਾ ਨਿਰਮਾਣ ਕਰਕੇ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਦਾ ਮੁੱਢਲਾ ਆਧਾਰ ਮਿਆਰੀ ਸਿੱਖਿਆ ਹੈ ਤੇ ਇਸ ’ਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਕੇ ਆਧੁਨਿਕ ਸਿੱਖਿਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮਕਸਦ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਯੁੱਗ ਲਈ ਤਿਆਰ ਕਰਨਾ ਹੈ। ਉਨ੍ਹਾਂ ਅਧਿਆਪਕਾਂ ਦੀ ਨਿਸ਼ਕਾਮ ਸੇਵਾ, ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਨੂੰ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣ ਦਾ ਸੱਦਾ ਦਿੱਤਾ।