- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਰਹਿੰਦ -2 ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮਐਸ ਰੋਹਟਾ ਨੇ ਕਿਹਾ ਕਿ ਅਧਿਆਪਕ ਸਮਾਜ ਅਤੇ ਰਾਸ਼ਟਰ ਦੇ ਨਿਰਮਾਤਾ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵੀ ਪੈਦਾ ਕਰਦੇ ਹਨ। ਡਾ. ਰੋਹਟਾ ਨੇ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਕਰਨਾ ਅਸਲ ਵਿੱਚ ਗਿਆਨ, ਸਿੱਖਿਆ ਅਤੇ ਸਮਾਜ ਨਿਰਮਾਣ ਦਾ ਸਨਮਾਨ ਕਰਨਾ ਹੈ। ਫ਼ਰੰਟ ਵੱਲੋਂ ਸਮਾਜ ਸੇਵਾ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾਂ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਫ਼ਰੰਟ ਦੇ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਜਮੀਤਗੜ੍ਹ ਅਤੇ ਡਾ. ਕੁਲਦੀਪ ਮੁੱਲਾਂਪੁਰ ਨੇ ਵੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਨਦੀਪ ਕੌਰ ਹੈੱਡ ਟੀਚਰ, ਰੇਣੁ ਸ਼ਰਮਾ ਈਟੀਟੀ ਟੀਚਰ, ਹਰਵਿੰਦਰ ਕੌਰ ਈਟੀਟੀ ਟੀਚਰ ਅਤੇ ਹਰਵਿੰਦਰ ਸਿੰਘ ਈਟੀਟੀ ਟੀਚਰ ਮੌਜੂਦ ਸਨ।