<

p> ਬਿਕਰਮਜੀਤ ਸਹੋਤਾ,ਫ਼ਤਹਿਗੜ੍ਹ ਸਾਹਿਬ: ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ (ਅ) ਦਿਨੇਸ਼ ਕੁਮਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਦਵਿੰਦਰ ਸਿੰਘ ਪੂਨੀਆ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੇ ਸਕੂਲ 'ਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫਤਹਿਗੜ੍ਹ ਸਾਹਿਬ ਦਿਨੇਸ਼ ਕੁਮਾਰ ਵੱਲੋਂ ਬਦਲਾ ਲਓ ਭਾਵਨਾ ਨਾਲ ਚੈਕਿੰਗ ਬਹਾਨੇ ਆ ਕੇ ਬਿਨਾਂ ਕਿਸੇ ਵੀ ਕਾਰਨ ਤੋਂ ਸਕੂਲ ਰਿਕਾਰਡ ਨੂੰ ਚੁੱਕ ਕੇ ਲੈ ਜਾਣ ਦਾ ਜੀਟੀਯੂ ਸਟੇਟ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਇੱਕ ਵੱਡੇ ਵਫਦ ਦੇ ਰੂਪ ਵਿੱਚ ਮੀਟਿੰਗ ਕੀਤੀ ਗਈ ਸੀ ਤੇ ਰਿਕਾਰਡ ਚੁੱਕ ਕੇ ਲਿਆਉਣ ਦਾ ਕਾਰਨ ਪੁੱਿਛਆ ਗਿਆ ਸੀ ਪਰ ਉਹ ਕੋਈ ਠੋਸ ਕਾਰਨ ਨਹੀਂ ਦੱਸ ਸਕੇ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਕਤ ਕਾਰਵਾਈ ਅਧਿਆਪਕ ਨੂੰ ਜ਼ਲੀਲ ਕਰਨ ਤੇ ਮਨੋਬਲ ਤੋੜਨ ਲਈ ਕੀਤੀ ਗਈ ਹੈ। ਇਸ ਕਾਰਨ ਅਧਿਆਪਕਾਂ ਨੇ ਰੋਸ ਵਜੋਂ ਦਿਨੇਸ਼ ਕੁਮਾਰ ਖ਼ਿਲਾਫ਼ ਰੋਸ ਧਰਨਾ ਦਿੱਤਾ। ਉਨ੍ਹਾਂ ਇਸ ਸਬੰਧੀ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਵੀ ਦਿੱਤਾ ਤੇ ਚੇਤਾਵਨੀ ਦਿੱਤੀ ਗਈ ਕਿ ਇਸ ਅਧਿਕਾਰੀ ਨੂੰ ਨੱਥ ਨਾ ਪਾਈ ਗਈ ਤਾਂ 3 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦਾ ਿਘਰਾਓ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਕੁਲਦੀਪ ਦੌੜਕਾ, ਬਿਕਰਮਦੇਵ, ਫਕੀਰ ਸਿੰਘ, ਹਰਵਿੰਦਰ ਸਿੰਘ ਬਿਲਗਾ, ਬਿਕਰਮਜੀਤ ਕੱਦੋਂ, ਪੁਸ਼ਪਿੰਦਰ ਸਿੰਘ ਹਰਪਾਲਪੁਰ, ਦਰਸ਼ਨ ਸਿੰਘ, ਕਰਨੈਲ ਸਿੰਘ, ਜਿਲ੍ਹਾ ਪਟਿਆਲਾ ਦੇ ਪ੍ਰਧਾਨ ਰਣਜੀਤ ਮਾਨ, ਲੁਧਿਆਣਾ ਤੋਂ ਰਣਜੋਧ ਸਿੰਘ, ਰਾਜੇਸ਼ ਕੁਮਾਰ ਅਮਲੋਹ, ਅਵਨੀਤ ਚੱਢਾ, ਪਰਮਜੀਤ ਸਿੰਘ ਪਟਿਆਲਾ, ਸੋਹਣ ਸਿੰਘ , ਦੇਸ਼ ਰਾਜ ਬੱਜੋਂ, ਗੁਰਦਿਆਲ ਸਿੰਘ, ਸਾਬਕਾ ਬੀਪੀਈਓ ਕਰਨੈਲ ਸਿੰਘ ਤੋਂ ਇਲਾਵਾ ਸੂਬੇ ਤੇ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਜੀਟੀਯੂ ਦੇ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ।