- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਜਥੇਬੰਦੀਆਂ ਵੱਲੋਂ ਪ੍ਰਾਇਮਰੀ ਖੇਡਾਂ ਦੇ ਬਾਈਕਾਟ ਦਾ ਐਲਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਗੂਗਲ ਮੀਟ ਰਾਹੀਂ ਕੀਤੀ ਇਕ ਅਹਿਮ ਮੀਟਿੰਗ ਦੌਰਾਨ ਬਿਨਾਂ ਗਰਾਂਟ ਤੋਂ ਕਰਵਾਈਆਂ ਜਾ ਰਹੀਆਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਅਧਿਆਪਕ ਆਗੂ ਸੁਖਵਿੰਦਰ ਸਿੰਘ ਚਾਹਲ, ਰਾਜੇਸ਼ ਕੁਮਾਰ ਅਮਲੋਹ, ਜੋਸ਼ੀਲ ਤਿਵਾੜੀ, ਲਛਮਣ ਸਿੰਘ ਨਬੀਪੁਰ, ਸੁਪਿੰਦਰ ਸਿੰਘ, ਜਗਵਿੰਦਰ ਗਰੇਵਾਲ, ਜਸਪਾਲ ਸਿੰਘ ਢੀਂਡਸਾ ਅਤੇ ਕੁਲਜੀਤ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਕਰੋੜਾਂ ਰੁਪਏ ਖ਼ਰਚ ਰਹੀ ਹੈ, ਜਦਕਿ ਦੂਜੇ ਪਾਸੇ ਪ੍ਰਾਇਮਰੀ ਖੇਡਾਂ ਲਈ ਸੈਂਟਰ ਪੱਧਰ ’ਤੇ ਸਿਰਫ਼ 2000 ਰੁਪਏ ਅਤੇ ਬਲਾਕ ਪੱਧਰ ’ਤੇ 5000 ਰੁਪਏ ਦਾ ਨਿਗੂਣਾ ਫ਼ੰਡ ਖੇਡਾਂ ਖ਼ਤਮ ਹੋਣ ਤੋਂ ਕਈ ਮਹੀਨੇ ਬਾਅਦ ਦਿੱਤਾ ਜਾਂਦਾ ਹੈ। ਬਲਾਕ ਪੱਧਰੀ ਖੇਡਾਂ ’ਤੇ ਪ੍ਰਤੀ ਬਲਾਕ ਲਗਭਗ 1 ਲੱਖ ਰੁਪਏ ਖ਼ਰਚ ਆਉਂਦਾ ਹੈ, ਜੋ ਅਧਿਆਪਕਾਂ ਨੂੰ ਆਪਣੀ ਜੇਬ ਵਿੱਚੋਂ ਕਰਨਾ ਪੈਂਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸੂਬੇ ਦੇ 228 ਬਲਾਕਾਂ ਨੂੰ ਪ੍ਰਤੀ ਬਲਾਕ 1 ਲੱਖ ਰੁਪਏ ਦੇ ਹਿਸਾਬ ਨਾਲ ਬਣਦੀ ਲਗਭਗ 2.25 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਜੇਕਰ ਸਰਕਾਰ ਨੇ ਫ਼ੰਡ ਜਾਰੀ ਨਾ ਕੀਤੇ ਤਾਂ ਪ੍ਰਾਇਮਰੀ ਖੇਡਾਂ ਦਾ ਪੂਰਨ ਬਾਈਕਾਟ ਜਾਰੀ ਰਹੇਗਾ। ਇਸ ਮੌਕੇ ਜਗਤਾਰ ਸਿੰਘ ਫ਼ੈਜ਼ੁੱਲਾਪੁਰ, ਜਤਿੰਦਰ ਸਿੰਘ, ਬੇਅੰਤ ਸਿੰਘ ਭਾਂਬਰੀ, ਬਲਵੰਤ ਸਿੰਘ ਟਿਵਾਣਾ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ ਖੇੜਾ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਆਸ਼ੂਤੋਸ਼ ਧੀਮਾਨ, ਗੁਲਸ਼ਨ ਕੁਮਾਰ, ਪ੍ਰਗਟ ਸਿੰਘ ਅੰਨੀਆ, ਅਮਰਜੀਤ ਵਰਮਾ, ਭੁਪਿੰਦਰ ਸਿੰਘ ਅਮਲੋਹ, ਗੁਰਪਾਲ ਸਿੰਘ, ਗਗਨਜੀਤ ਸਿੰਘ, ਸੁਖਵਿੰਦਰ ਸਿੰਘ ਅੰਨੀਆ, ਮਨਜੀਤ ਸਿੰਘ, ਪ੍ਰੇਮਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਮਾਜਰੀ ਅਤੇ ਪਰਮਿੰਦਰ ਸਿੰਘ ਮੌਜੂਦ ਸਨ।