ਇੰਜੀਨੀਅਰਿੰਗ ਕਾਲਜ ’ਚ ਟੈਕ ਟਾਇਟਨਜ਼ 2026 ਕਰਵਾਇਆ
ਇੰਜੀਨੀਅਰਿੰਗ ਕਾਲਜ ਵਿੱਚ ਟੈਕ ਟਾਇਟਨਜ਼ 2026 ਕਰਵਾਇਆ
Publish Date: Sat, 04 Apr 2026 05:31 PM (IST)
Updated Date: Sat, 04 Apr 2026 05:34 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਟੈਕ ਟਾਇਟਨਜ਼ 2026 ਟੈਕ ਫੈਸਟ ਕਰਵਾਇਆ ਗਿਆ। ਡਾ. ਦੂਰਦਰਸ਼ੀ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈ ਕੇ ਆਪਣੀ ਤਕਨੀਕੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਵੇਰ ਦੇ ਸੈਸ਼ਨ ਦੌਰਾਨ ਕਾਲਜ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਐਡਵੋਕੇਟ ਸਤਨਾਮ ਸਿੰਘ ਵੱਲੋਂ ਪ੍ਰੋਜੈਕਟ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਵੱਖ ਵੱਖ ਤਕਨੀਕੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਫੈਕਲਟੀ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਸਰਾਹਨਾ ਕੀਤੀ। ਸਮਾਪਨ ਸਮਾਰੋਹ ਦੌਰਾਨ ਮੈਨੇਜਮੈਂਟ ਟਰੱਸਟੀ ਸਰਦਾਰ ਬਲਜੀਤ ਸਿੰਘ ਭੁੱਟਾ ਤੇ ਸਰਦਾਰ ਮਨਪ੍ਰੀਤ ਸਿੰਘ ਸ਼ਾਹਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਰਦਾਰ ਬਲਜੀਤ ਸਿੰਘ ਭੁੱਟਾ ਨੇ ਕਾਲਜ ਵੱਲੋਂ ਵਿਦਿਆਰਥੀਆਂ ਵਿੱਚ ਨਵੀਂ ਖੋਜ ਅਤੇ ਨਵੀਨਤਾ ਦੀ ਸੋਚ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸਰਾਹਨਾ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਲਖਵੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਟੈਕ ਟਾਇਟਨਜ਼ 2026 ਵਰਗੇ ਟੈਕ ਫੈਸਟ ਵਿਦਿਆਰਥੀਆਂ ਵਿਚ ਨਵੀਂ ਸੋਚ, ਖੋਜ ਪ੍ਰਵਿਰਤੀ ਅਤੇ ਪ੍ਰਯੋਗਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਮਾਪਨ ਸਮਾਰੋਹ ਦੌਰਾਨ ਵੱਖ ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਤਹਿਤ ਗਿੱਧਾ ਪੇਸ਼ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਖੂਬ ਮੋਹ ਲਿਆ ਅਤੇ ਸਮਾਗਮ ਨੂੰ ਰੰਗੀਨ ਸਮਾਪਤੀ ਦਿੱਤੀ।